ਜਮਹੂਰੀ ਅਧਿਕਾਰ ਸਭਾ ਵਲੋਂ 7 ਮਾਰਚ ਨੂੰ ਐਸ ਡੀ ਗਰਲਜ ਕਾਲਜ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਹਿਲਾ ਦਿਵਸ।ਸਮਰਪਤ ਹੋਵੇਗਾ ਗ਼ਦਰੀ ਗੁਲਾਬ ਕੌਰ ਨੂੰ

ਪੰਜਾਬ

ਗੁਰਦਾਸਪੁਰ 3 ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);

ਗ਼ਦਰੀ ਗੁਲਾਬ ਦੀ ਯਾਦ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ 7 ਮਾਰਚ ਨੂੰ ਐਸ ਡੀ ਗਰਲਜ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਦੀ ਮੁੱਖ ਬੁਲਾਰਾ ਕੁਮਾਰੀ ਅਨੁਹਾਰ ਬੱਲ ਸਟੂਡੈਂਟਸ ਰਾਜਨੀਤੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੋਣਗੇ।ਇਹ ਐਲਾਨ ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਡਾਕਟਰ ਜਗਜੀਵਨ ਲਾਲ ਦੀ ਅਗਵਾਈ ਹੇਠ ਜਮੂਹਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਹੋਈ ਗ਼ਦਰੀ ਗੁਲਾਬ ਕੌਰ ਦੀ ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਵਿੱਚ ਔਰਤਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਚਰਚਾ ਕੀਤੀ ਜਾਵੇਗੀ। ਭਾਵੇਂ ਆਧੁਨਿਕ ਯੁੱਗ ਵਿੱਚ ਦੁਨੀਆ ਦੀ ਅੱਧੀ ਆਬਾਦੀ ਔਰਤਾਂ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਪਰ ਇਸ ਧਰਤੀ ਤੇ ਜਨਮ ਲੈਣ ਤੋਂ ਲੈਕੇ ਜ਼ਿੰਦਗੀ ਦੇ ਆਖਰੀ ਸਫ਼ਰ ਤੈਅ ਕਰਨ ਤੱਕ ਔਰਤਾਂ ਨੂੰ ਹਰ ਕਦਮ ਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਚੇਤਨਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਮੀਟਿੰਗ ਵਿੱਚ ਆਂਦੀਆਂ ਪਿੰਡ ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਇਸ ਸਾਰੇ ਘਟਨਾਕ੍ਰਮ ਦੀ ਜਾਂਚ ਪੜਤਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਲਈ ਡਾਕਟਰ ਜਗਜੀਵਨ ਲਾਲ ਦੀ ਅਗਵਾਈ ਹੇਠ 7 ਮੈਂਬਰੀ ਜਾਂਚ ਕਮੇਟੀ ਟੀਮ ਦਾ ਗਠਨ ਕੀਤਾ ਗਿਆ। ਜੋ ਕਿ ਇਸ ਸਾਰੇ ਘਟਨਾਕ੍ਰਮ ਦੇ ਪਹਿਲੂਆਂ ਤੇ ਵਿਚਾਰ ਚਰਚਾ ਕਰੇਗੀ। ਮੀਟਿੰਗ ਵਿੱਚ ਪੁਲਿਸ ਚੌਕੀ ਤੇ ਤਾਇਨਾਤ ਕੀਤੇ ਪੁਲਿਸ ਮੁਲਾਜ਼ਮਾਂ ਦੇ ਕਤਲਾਂ ਦੀ ਨਿਖੇਦੀ ਕੀਤੀ ਹੈ ਅਤੇ ਇਸ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮੀਟਿੰਗ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਆਪਣੀ ਧਾੜਵੀ ਮਾਨਸਕਿਤਾ ਕਾਰਨ। ਇਰਾਨ, ਫਲਸਤੀਨ , ਤੇ ਨਿਹੱਕੇ ਹਮਲੇ ਕਰਕੇ ਆਮ ਸ਼ਹਿਰੀਆਂ ਦੇ ਖੂਨ ਵਹਾਉਣ ਦੀ ਨਿੰਦਾ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਹਰਭਜਨ ਸਿੰਘ ਮਾਂਗਟ, ਗੁਰਦਿਆਲ ਸਿੰਘ ਬਾਲਾ ਪਿੰਡੀ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਅਮਰਜੀਤ ਸ਼ਾਸਤਰੀ, ਕਰਨੈਲ ਸਿੰਘ ਚਿੱਟੀ, ਸੁਖਵਿੰਦਰ ਸਿੰਘ, ਹੈਡਮਾਸਟਰ ਸੁਰਿੰਦਰ ਸਿੰਘ ਕੋਠੇ, ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।