ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿਖੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਡੇਹਲੋਂ ਦੇ ਗੋਪਾਲਪੁਰ ਪਿੰਡ ਨੇੜੇ ਸਥਿਤ ਸੂਆ ਪੁਲ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬਾਈਕ ਸਵਾਰ ਖੁਸ਼ੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਸੰਦੀਪ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਮਿਲਣ ਤੋਂ ਬਾਅਦ ਡੇਹਲੋਂ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਜ਼ਖਮੀ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਵੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।












