ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਦੇ ਵੱਡੇ ਪੱਧਰ ਤੇ ਕਾਰਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਲੜੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਫੇਜ -2 ਸਥਿਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਵਿਖੇ ਸਵੇਰੇ 9:30 ਤੋਂ ਸਾਢੇ 4 ਬਾਅਦ ਦੁਪਹਿਰ , ਮੰਗਲਵਾਰ ਤੋਂ ਐਤਵਾਰ ਤੱਕ ਲਗਾਇਆ ਜਾ ਰਿਹਾ ਹੈ, ਇਸ ਸਬੰਧੀ ਕੌਂਸਲਰ ਗੁਰਮੀਤ ਕੌਰ ਅਤੇ ਮੈਡਮ ਅਰਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਇਲਾਜ ਹੋਵੇਗਾ ਇਸ ਯੋਜਨਾ ਦਾ ਫਾਇਦਾ ਉਠਾਉਣ ਦੇ ਲਈ ਲੋਕਾਂ ਨੂੰ ਰਜਿਸਟਰੇਸ਼ਨ ਪ੍ਰਕਿਰਿਆ ਦੇ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਕਾਰਡ ਜਲਦੀ ਤੋਂ ਜਲਦੀ ਜਲਦੀ ਬਣਾ ਲੈਣੇ ਚਾਹੀਦੇ ਹਨ ਉਹਨਾਂ ਕਿਹਾ ਕਿ ਇਸ ਦੇ ਲਈ ਸਾਰਾ ਨੂੰ ਸਬਰ ਤੋਂ ਕੰਮ ਲੈਣ ਦੀ ਲੋੜ ਹੈ ਤਾਂ ਕਿ ਹੌਲੀ -ਹੌਲੀ ਸਭਨਾਂ ਦੇ ਕਾਰਡ ਬਣ ਜਾਣ ਅਤੇ ਇਸ ਤੋਂ ਕੋਈ ਵੀ ਵਿਅਕਤੀ ਵਾਂਝਾ ਨਾ ਰਹਿ ਸਕੇ , ਉਨਾਂ ਕਿਹਾ ਕਿ ਮੋਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਇਲਾਵਾ ਹਲਕੇ ਨਾਲ ਸੰਬੰਧਿਤ ਪਿੰਡਾਂ ਵਿੱਚ ਵੱਡੇ ਪੱਧਰ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੰਬੰਧਿਤ ਕਾਰਡ ਬਣਾਏ ਜਾ ਰਹੇ ਹਨ, ਮੈਡਮ ਰਵਿੰਦਰ ਕੌਰ ਅਤੇ ਕੌਂਸਲਰ ਗੁਰਮੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਜੋ ਜੋ ਵੀ ਵਾਅਦੇ ਅਤੇ ਗਰੰਟੀ ਆਂ ਲੰਗੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਦਿੱਤੀਆਂ ਗਈਆਂ ਸਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਆਗਾਮੀ ਅੱਠ ਮਾਰਚ ਨੂੰ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਵਿੱਚ ਬਹੁਤ ਉਮੀਦਾਂ ਹਨ , ਕਿਉਂਕਿ ਪੰਜਾਬ ਦੇ ਲੋਕੀ ਇਹ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਲੋਕਾਂ ਦੁਆਰਾ ਚੁਣੀ ਗਈ, ਲੋਕਾਂ ਸੂਬੇ ਦੇ ਲੋਕਾਂ ਦੀ ਹੀ ਸਰਕਾਰ ਹੈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ, ਇਸ ਗੱਲ ਦਾ ਅਨੁਮਾਨ ਹੁਣ ਵਿਰੋਧੀ ਪਾਰਟੀਆਂ ਨੂੰ ਵੀ ਲੱਗ ਚੁੱਕਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਜੋ ਜੋ ਵੀ ਕਿਹਾ ਜਾਂਦਾ ਹੈ ਉਸ ਨੂੰ ਹਰ ਹੀਲੇ ਅਮਲੀ ਜਾਮਾ ਵੀ ਪਹਿਨਾਇਆ ਜਾ ਸਕਦਾ ਹੈ। ਇਸ ਮੌਕੇ ਤੇ ਪਰਮਜੀਤ ਸਿੰਘ ਚੌਹਾਨ, ਫੂਲਰਾਜ ਸਿੰਘ- ਸਟੇਟ ਐਵਾਰਡੀ, ਹਰਮੀਤ ਸਿੰਘ, ਪਵਨ ਧੀਮਾਨ ਵੀ ਹਾਰ ਸਨ,











