ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੀਟਿੰਗ ਦੀ ਮੰਗ

ਪੰਜਾਬ

ਮੋਹਾਲੀ ,5, ਮਾਰਚ ,ਬੋਲੇ ਪੰਜਾਬ ਬਿਊਰੋ;

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਫੀਲਡ , ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੇ ਆਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਮਨਜੀਤ ਸਿੰਘ ਸੰਗਤਪੁਰਾ, ਸੁਖਨੰਦਨ ਸਿੰਘ ਮਹਣੀਆ, ਸਰਬਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਨਾਭਾ ਕੋ ਕਨਵੀਨਰ ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ ,ਨਰਿੰਦਰ ਸਿੰਘ ਹਰਪ੍ਰੀਤ ਸਿੰਘ ,ਮਹਿਮਾ ਸਿੰਘ ਧਨੌਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵਿੱਚ ਕੰਮ ਕਰਦੇ ਫੀਲਡ ਮੁਲਾਜ਼ਮਾਂ ਤੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਭਾਗੀ ਮੁਖੀ ਨੂੰ ਮੰਗ ਪੱਤਰ ਦੇ ਕੇ ਮੀਟਿੰਗ ਦੀ ਮੰਗ ਕੀਤੀ ਗਈ ਸੀ ,ਪ੍ਰੰਤੂ ਦੋ ਮਹੀਨੇ ਬੀਤ ਜਾਣ ਤੇ ਵੀ ਵਿਭਾਗੀ ਮੁਖੀ ਵੱਲੋਂ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਹਿੱਤ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਸਬੰਧੀ ਵਿਭਾਗੀ ਮੁਖੀ ਨੂੰ ਚਿਤਾਵਨੀ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਜੇਕਰ ਵਿਭਾਗੀ ਮੁਖੀ ਵੱਲੋਂ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸੰਘਰਸ਼ ਕਮੇਟੀ ਵਿਭਾਗੀ ਮੁਖੀ ਵਿਰੁੱਧ ਸੰਘਰਸ਼ ਦਾ ਐਲਾਨ ਕਰੇਗੀ, ਇਹਨਾਂ ਦੱਸਿਆ ਕਿ ਸੰਘਰਸ਼ ਕਮੇਟੀ ਦੀਆਂ ਕੁਝ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਮੀਟਿੰਗ ਹੋ ਚੁੱਕੀ ਹੈ ਪ੍ਰੰਤੂ ਜੋ ਉਹਨਾਂ ਦੇ ਪੱਧਰ ਦੀਆਂ ਮੰਗਾਂ ਸਨ ਉਹਨਾਂ ਦਾ ਨਿਪਟਾਰਾ ਹੋ ਚੁੱਕਿਆ ਹੈ ਅਤੇ ਜੋ ਵਿਭਾਗੀ ਮੁਖੀ ਦੇ ਅਧਿਕਾਰ ਖੇਤਰ ਦੀਆਂ ਮੰਗਾਂ ਹਨ ਉਹ ਮੰਗਾਂ ਲੰਟਕ ਰਹੀਆਂ ਹਨ ਜਿਸ ਸਬੰਧੀ ਸਮੁੱਚੇ ਫੀਲਡ ਮੁਲਾਜ਼ਮਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਇਹਨਾਂ ਦੱਸਿਆ ਕਿ ਇਹਨਾਂ ਮੰਗਾਂ ਸਬੰਧੀ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਾਇਆ ਗਿਆ ਸੀ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਛੇਤੀ ਹੀ ਸੰਘਰਸ਼ ਕਮੇਟੀ ਨਾਲ ਪੈਨਲ ਮੀਟਿੰਗ ਕੀਤੀ ਜਾਵੇਗੀ। ਇਹਨਾਂ ਦੱਸਿਆ ਕਿ ਜੇਕਰ ਮਾਰਚ ਦੇ ਅੰਤ ਤੱਕ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਅਪ੍ਰੈਲ ਦੇ ਪਹਿਲੇ ਹਫਤੇ ਸੰਘਰਸ਼ ਕਮੇਟੀ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕਰੇਗੀ।ਜਿਸ ਦੀ ਜਿੰਮੇਵਾਰੀ ਵਿਭਾਗੀ ਮੁਖੀ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।