ਫਤਿਹਗੜ੍ਹ ਸਾਹਿਬ,5, ਮਾਰਚ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕ ਯੂਨੀਅਨ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਜਰਨਲ ਸਕੱਤਰ ਪਵਨ ਮੌਗਾ, ਕਾਰਜਕਾਰੀ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ 6 ਮਾਰਚ ਨੂੰ ਪੁਲਿਸ ਜਬਰ ਵਿਰੁੱਧ ਜਨਤਕ ਜਥੇਬੰਦੀਆਂ ਵੱਲੋਂ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਜ਼ੋਰਦਾਰ ਹਮਾਇਤ ਕਰਦਿਆਂ ਫੈਸਲਾ ਕੀਤਾ ਕਿ ਇਸ ਵਿੱਚ ਸਮੁੱਚੇ ਫੀਲਡ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ, ਇਹਨਾਂ ਕਿਹਾ ਕਿ ਇਹ ਰੈਲੀ ਮਜ਼ਦੂਰਾਂ ਮੁਲਾਜ਼ਮਾਂ ਦੇ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦੇ ਜਮਹੂਰੀ ਅਤੇ ਸੰਵਿਧਾਨਿਕ ਹੱਕਾਂ ਦੀ ਰਾਖੀ ਕਰੇਗੀ,












