ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ (6 ਮਾਰਚ) ਤੋਂ ਸ਼ੁਰੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਪਹਿਲੇ ਦਿਨ ਆਪਣਾ ਭਾਸ਼ਣ ਦੇ ਰਹੇ ਹਨ। ਉਨ੍ਹਾਂ ਨੇ ਆਪਣਾ ਭਾਸ਼ਣ “ਸਤਿ ਸ੍ਰੀ ਅਕਾਲ” ਕਹਿ ਕੇ ਸ਼ੁਰੂ ਕੀਤਾ। ਜਿਵੇਂ ਹੀ ਉਨ੍ਹਾਂ ਆਪਣਾ ਭਾਸ਼ਣ ਸ਼ੁਰੂ ਕੀਤਾ, ਕਾਂਗਰਸ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਰਾਜਪਾਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਾਂਗਰਸੀ ਨਹੀਂ ਰੁਕੇ। ਜਦੋਂ ਰਾਜਪਾਲ ਨੇ ਦੁਬਾਰਾ ਕੋਸ਼ਿਸ਼ ਕੀਤੀ, ਤਾਂ ਕਾਂਗਰਸੀਆਂ ਨੇ ਸਦਨ ਵਿੱਚ ਨਾਅਰੇਬਾਜ਼ੀ ਕੀਤੀ ਤੇ ਉਸ ਤੋਂ ਬਾਅਦ ਵਾਕ ਆਊਟ ਕਰ ਦਿੱਤਾ।
ਇਸ ਦੌਰਾਨ ਵਿਧਾਨ ਸਭਾ ਦੇ ਬਾਹਰ ਕਾਂਗਰਸ ਪਾਰਟੀ ‘ਆਪ’ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸੀਆਂ ਨੂੰ ਵਿਧਾਨ ਸਭਾ ਵਿੱਚ ਪਹੁੰਚਣ ਤੋਂ ਰੋਕਣ ਲਈ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁਲਿਸ ਤਾਇਨਾਤ ਕੀਤੀ ਗਈ ਹੈ।












