ਮੁਲਾਜ਼ਮ ਲਹਿਰ ਦੇ ਸੰਪਾਦਕ ਸਾਥੀ ਚੀਮਾ ਤੇ ਸੰਘਰਸ਼ ਦੌਰਾਨ ਪੁਲਿਸ ਤਸ਼ੱਦਦ ਕਾਰਣ ਬਾਂਹ ਦੀ ਹੱਡੀ ਟੁੱਟਣ ਤੇ ਸਰਕਾਰ ਦਾ ਵਿਰੋਧ ਕੀਤਾ ਗਿਆ
ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ;
ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਵਲੋਂ ਭਾਗ ਲਿਆ ਗਿਆ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੀਟਿੰਗ ਦੇ ਅਜੰਡੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਬੱਜਟ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਕੀਤੇ ਜਾ ਰਹੇ ਲਗਾਤਾਰ ਸੂਬਾਈ ਸੰਘਰਸ਼ ਦੇ ਪਹਿਲੇ ਦਿਨ ਮਿਤੀ 8 ਮਾਰਚ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਿਆਂ ਦੇ ਆਗੂਆਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲਿਆਂ ਵਿੱਚੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਇਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ.ਸ.ਸ.ਫ. ਨਾਲ ਸਬੰਧਿਤ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੱਥੇਬੰਦੀਆਂ ਵਲੋਂ ਪੰਜਾਬ ਭਰ ਅੰਦਰ ਕੋਟੇ ਲਗਾ ਕੇ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਸ ਗੱਲ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ ਕਿ ਦੇ ਸਪੈਸ਼ਲ ਕੇਡਰ ਅਧਿਆਂਪਕ ਯੂਨੀਅਨ ਦੇ ਸੰਘਰਸ਼ ਦੌਰਾਨ ਕੀਤੇ ਗਏ ਲਾਠੀਚਾਰਜ ਅਤੇ ਮਾਰੀਆਂ ਗਈਆਂ ਪਾਣੀ ਦੀਆਂ ਬੌਛਾੜਾਂ ਨਾਲ ਪ.ਸ.ਸ.ਫ. ਦੇ ਮੁੱਖ ਬੁਲਾਰੇ ਮੁਲਾਜ਼ਮ ਲਹਿਰ ਦੇ ਸੰਪਾਦਕ ਸਾਥੀ ਹਜ਼ਾਰਾ ਸਿੰਘ ਚੀਮਾ ਦੀ ਬਾਂਹ ਦੀ ਹੱਡੀ ਟੁੱਟ ਗਈ ਹੈ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਅਤੇ ਪੱਕੇ ਰੋਜ਼ਗਾਰ ਦੀ ਮੰਹ ਕਰਦੇ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਝੂਠੇ ਪਰਚੇ ਦਰਜ ਕਰਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਦੀ ਸ਼ਹਿ ਤੇ ਪੰਜਾਬ ਅੰਦਰ ਕੀਤੇ ਜਾ ਰਹੇ ਜਬਰ ਦਾ ਮੂਹ ਤੋੜਵਾਂ ਜਵਾਬ ਦਏਣ ਲਈ ਮਿਤੀ 8 ਮਾਰਚ ਨੂੰ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਗੁਰਦੀਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਚਾਹਲ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਕੁਲਦੀਪ ਪੂਰੋਵਾਲ, ਗੁਰਬਿੰਦਰ ਸਿੰਘ, ਹਰਨੇਕ ਸਿੰਘ, ਵੀਰ ਇੰਦਰਜੀਤ ਪੁਰੀ, ਗੁਰਦੇਵ ਸਿੰਘ ਸਿੱਧੂ, ਮਲਵਿੰਦਰ ਸਿੰਘ, ਅਨਿਲ ਕੁਮਾਰ, ਸੁਭਾਸ਼ ਚੰਦਰ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਰੰਗੀਲਪੁਰ, ਜਸਵਿੰਦਰਪਾਲ ਕਾਂਗੜ, ਗੁਰਪ੍ਰੀਤ ਮਕੀਮਪੁਰ, ਕਿਸ਼ੋਰ ਚੰਦ ਗਾਜ, ਸਿਮਰਨਜੀਤ ਬਰਾੜ, ਬਲਵਿੰਦਰ ਭੁੱਟੋ, ਬਲਜਿੰਦਰ ਸਿੰਘ, ਰਾਣੋ ਖੇੜੀ ਗਿੱਲਾਂ, ਬਿਮਲਾ ਰਾਣੀ, ਕਮਲਜੀਤ ਕੌਰ ਆਦਿ ਆਵਗੂ ਵੀ ਹਾਜਰ ਸਨ












