‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

ਪੰਜਾਬ

ਅੰਮ੍ਰਿਤਸਰ, 7 ਮਾਰਚ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਸਿੱਖ ਇਤਿਹਾਸ ਰੀਚਰਸ ਬੋਰਡ ਦੇ ਸਕਾਲਰ ਬੀਬੀ ਗੁਰਮੀਤ ਕੌਰ ਦੁਆਰਾ ਤਿਆਰ ਕੀਤੀ ਗਈ ਹੈ। ਪੁਸਤਕ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵੀਹਵੀਂ ਸਦੀ ਦਾ ਮੁੱਢਲਾ ਦੌਰ ਸਿੱਖ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ, ਕਿਉਂਕਿ ਇਹ ਦੌਰ ਸਿੱਖ ਪੰਥ ਲਈ ਚੁਣੌਤੀਆਂ ਭਰਪੂਰ ਅਤੇ ਸੰਘਰਸ਼ਮਈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਹਾਕੇ ਵਿਚ ‘ਅਕਾਲੀ’ ਅਖ਼ਬਾਰ ਇਕ ਪੰਥਕ ਅਖ਼ਬਾਰ ਸੀ। ਅਕਾਲੀ ਅਖ਼ਬਾਰ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਲਈ ਸਿੱਖਾਂ ਨੂੰ ਲਾਮਬੰਦ ਕਰਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੂੰ ਜਥੇਬੰਦ ਕਰਨ ਸਮੇਤ ਸਿੱਖ ਮੋਰਚਿਆਂ ਸਮੇਂ ਜੋ ਮਹੱਤਵਪੂਰਨ ਰੋਲ ਨਿਭਾਇਆ, ਉਹ ਇਤਿਹਾਸਕ ਹੈ। ਐਡਵੋਕੇਟ ਧਾਮੀ ਨੇ ਇਸ ਖੋਜ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਸਤਕ ਵਿਚ ਪੰਥਕ ‘ਅਕਾਲੀ’ ਅਖ਼ਬਾਰ ਸਬੰਧੀ ਤੱਥਾਂ ’ਤੇ ਅਧਾਰਿਤ ਸਾਰਥਿਕ ਅਤੇ ਵਿਸਥਾਰਤ ਜਾਣਕਾਰੀ ਹੈ, ਜਿਸ ਤੋਂ ਪਾਠਕ ਭਰਪੂਰ ਲਾਹਾ ਲੈਣਗੇ।
ਪੁਸਤਕ ਜਾਰੀ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸਕਾਲਰ ਸ. ਕਰਮਜੀਤ ਸਿੰਘ, ਸ. ਗੁਰਮਿੰਦਰ ਸਿੰਘ, ਬੀਬੀ ਗੁਰਮੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ ਆਦਿ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।