ਫਤਹਿਗੜ੍ਹ ਸਾਹਿਬ, 9 ਮਾਰਚ, ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ “ਕਿਸਾਨ ਜਾਗਰੁਕਤਾ ਯਾਤਰਾ” ਅੱਜ ਫਤਿਹਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਈ। ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚੱਲਣ ਵਾਲਾ ਇਹ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੋਇਆ ਅੱਜ ਪਠਾਨਕੋਟ ਪਹੁੰਚੇਗਾ। ਪਠਾਨਕੋਟ ਵਿੱਚ ਰਾਤ ਦੇ ਆਰਾਮ ਤੋਂ ਬਾਅਦ, ਇਹ ਜੰਮੂ-ਕਸ਼ਮੀਰ ਵਿੱਚ ਦਾਖਲ ਹੋਵੇਗਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਦੇਸ਼ ਭਰ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਰਕਾਰਾਂ ਨੂੰ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਮਜਬੂਰ ਕਰਨਾ ਹੈ। ਇਹ ਮਾਰਚ ਹੁਣ ਤੱਕ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿੱਚੋਂ ਲੰਘਣ ਤੋਂ ਬਾਅਦ ਪੰਜਾਬ ਪਹੁੰਚ ਚੁੱਕਾ ਹੈ।












