ਮੋਹਾਲੀ 10 ਮਾਰਚ ,ਬੋਲੇ ਪੰਜਾਬ ਬਿਊਰੋ;
ਅੱਜ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਬੱਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੁਆਰਡੀਨੇਟਰ ਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੀ ਤਰਫੋਂ ਤੀਰਥ ਯਾਤਰਾ ਦੇ ਲਈ ਸ਼ਰਧਾਲੂ ਨਾਲ ਭਰੀ ਬੱਸ ਨੂੰ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਗੁਰਦੁਆਰਾ ਸਾਹਿਬ, ਸੈਕਟਰ- 80 ਮੋਹਾਲੀ ਤੋਂ ਰਵਾਨਾ ਕੀਤਾ ਗਿਆ , ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ ਹੇਠ ਅੱਜ ਅੱਜ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ 10ਵੀਂ ਬੱਸ ਨੂੰ ਰਵਾਨਾ ਕੀਤਾ ਗਿਆ ਹੈ, ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ – ਸਟੇਟ ਅਵਾਰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਰਧਾਲੂ ਇਸ ਯਾਤਰਾ ਦੇ ਦੌਰਾਨ ਪਹਿਲਾਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਬਾਹਗਾ ਬਾਰਡਰ ਜਾਣਗੇ, ਉਹਨਾਂ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂ ਸ਼ਰਧਾਲੂ ਕਾਫੀ ਖੁਸ਼ ਜਾਪ ਰਹੇ ਸਨ ਅਤੇ ਇਸ ਯਾਤਰਾ ਦੇ ਨਾਲ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਨਾਲ ਹੀ ਆਪਸੀ ਭਾਈਚਾਰਕ ਸਾਂਝ ਵਿੱਚ ਵੀ ਵਾਧਾ ਹੋਵੇਗਾ, ਕਿਉਂਕਿ ਇਹ ਸ਼ਰਧਾਲੂ ਤਿੰਨ ਦਿਨ ਇਕੱਠੇ ਬੈਠ ਕੇ ਇੱਕ -ਦੂਸਰੇ ਨਾਲ ਵਿਚਾਰਾਂ ਦੀ ਸਾਂਝ ਕਰਨਗੇ, ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਇਸ ਦੇ ਲਈ ਅਸੀਂ ਮੁੱਖ ਮੰਤਰੀ ਪੰਜਾਬ- ਭਗਵੰਤ ਸਿੰਘ ਮਾਨ , ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਖਾਸ ਕਰਕੇ ਸੀਨੀਅਰ ਸਿਟੀਜਨ ਨੂੰ ਇਹ ਯਾਤਰਾ ਉਪਲਬਧ ਕਰਵਾਈ ਹੈ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਵੱਲੋਂ ਬਕਾਇਦਾ ਪਿੰਡ- ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿੱਚ ਬੂਥ- ਵਾਈਜ ਸ਼ਰਧਾਲੂਆਂ ਨਾਲ ਤਾਲਮੇਲ ਬਣਾਉਣ ਦੇ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਇਸ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ -ਫੂਲਰਾਜ ਸਿੰਘ -ਸਟੇਟ ਅਵਾਰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਕਾਰਜ- ਭਾਰ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਇੱਕ- ਇੱਕ ਕਰਕੇ ਸਭਨਾਂ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਉਹਨਾਂ ਤੋਂ ਵੀ ਅਗਾਂਹ ਜਾ ਕੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹਰ ਵਰਗ ਅਤੇ ਫਿਰਕੇ ਨਾਲ ਸੰਬੰਧਿਤ ਉਹਨਾਂ ਦੀਆਂ ਚਿਰਕੋਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਕੋਲ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬੋਲਣ ਦੇ ਲਈ ਕੋਈ ਮੁੱਦਾ ਹੀ ਨਹੀਂ ਰਿਹਾ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ,ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ , ਸੁਖਚੈਨ ਸਿੰਘ, ਚਰਨਜੀਤ ਕੌਰ, ਸਵਰਨ ਸਿੰਘ ,ਮੋਹਨ ਸਿੰਘ, ਮਹਿੰਦਰ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ,ਹਰਜਿੰਦਰ ਸਿੰਘ ਕਰਮਜੀਤ ਕੌਰ, ਮੋਹਨ ਸਿੰਘ, ਹਰਜਿੰਦਰ ਕੌਰ, ਮਾਇਆ ਦੇਵੀ ਵੀ ਹਾਜ਼ਰ ਸਨ।












