ਐਸ ਏ ਐਸ 10 ਮਾਰਚ ,ਬੋਲੇ ਪੰਜਾਬ ਬਿਊਰੋ;
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤਹਿਤ ਲਗਾਤਾਰ ਤੀਜੇ ਦਿਨ ਵੀ ਮੁਲਾਜ਼ਮ ਵਿਰੋਧੀ ਬਜਟ ਦਾ ਵਿਰੋਧ ਕਰਦਿਆਂ ਮੋਹਾਲੀ ਦੇ ਫੇਜ-6 ਵਿੱਚ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ ਜਿਸਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕਾਟ ਲਗਾ ਕੇ ਚੰਡੀਗੜ੍ਹ ਦਾਖਲ਼ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਬਾਜ ਸਿੰਘ ਖਹਿਰਾ, ਸੁਰਜੀਤ ਸਿੰਘ ਗੱਗੜਾ, ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਂ ਗਏ ਹਨ। ਉਹਨਾਂ ਕਿਹਾ ਕਿ ਜਿੱਥੇ ਮਾਣਭੱਤਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਠੇਕਾ ਅਧਾਰਿਤ ਤੇ ਆਉਟਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤੇ ਜਾਣ, ਪੈਨਸ਼ਨਰਾਂ ਉੱਤੇ 2.59 ਦਾ ਗੁਣਾਕ ਲਾਗੂ ਨਾ ਕੀਤੇ ਜਾਣ, 16,% ਮਹਿੰਗਾਈ ਭੱਤਾ ਜਾਰੀ ਨਾ ਕੀਤੇ ਜਾਣ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੇ ਜਾਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਸੀ ਉੱਥੇ ਆਪਣੇ ਆਖਰੀ ਬਜ਼ਟ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਕੋਈ ਐਲਾਨ ਨਾ ਕਰਕੇ ਉਹਨਾਂ ਦੇ ਜ਼ਖਮਾਂ ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ।ਸਾਂਝੇ ਫਰੰਟ ਦੇ ਆਗੂਆਂ ਅਤਿੰਦਰਪਾਲ ਘੱਗਾ, ਪਰਮਜੀਤ ਕੌਰ ਮਾਨ, ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ-ਨਾਲ ਜੁੜੀਆਂ ਮੰਗਾਂ ਦੇ ਨਾਲ ਨਾਲ ਨਵੀਂ ਸਿੱਖਿਆ ਨੀਤੀ 2020, ਬਿਜਲੀ ਬਿੱਲ ਸੋਧ 2025 ਅਤੇ ਚਾਰ ਲੇਬਰ ਕੋਡ ਰੱਦ ਕਰਨ ਆਦਿ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਰਾਕੇਸ਼ ਸਰਮਾ, ਲਵਪੀ੍ਤ ਬੱਲੀ, ਕੁਲਦੀਪ ਸਿੰਘ, ਹਰਦੀਪ ਟੋਡਰਪੁਰ, ਐਨ ਡੀ ਤਿਵਾੜੀ ,ਮਲਾਗਰ ਖਮਾਣੋਂ, ਵਿਕਰਮ ਦੇਵ ਸਿੰਘ ਖੰਨਾ ,ਸੁਰਿੰਦਰ ਕੰਬੋਜ ,ਹਰਦੀਪ ਸ਼ਰਮਾ, ਬਿਕਰ ਸਿੰਘ ਮਾਖਾ ,ਗੁਲਜਾਰ ਖਾਨ , ਚਰਨਜੀਤ ਸਿੱਧੂ ,ਸਤਨਾਮ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਦੋਦਾ ,ਹੰਸ ਰਾਜ ਗਰਗ ,ਹਰਪੀ੍ਤ ਸਿੰਘ ਸੋਮ ਸਿੰਘ ,ਸੰਧੂ,ਜ਼ੈਲ ਸਿੰਘ ,ਅਵਿਨਾਸ਼ ਸ਼ਰਮਾ , ਸ਼ਾਮਿਲ ਸਨ।












