ਅਮਿਤ ਸ਼ਾਹ ਦੀ ਮੋਗਾ ਰੈਲੀ ਲਈ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ, ਮੋਹਾਲੀ ਵਿਖੇ ਆਗੂਆਂ ਦੀ ਮੀਟਿੰਗ

ਪੰਜਾਬ

ਮੋਹਾਲੀ, 13 ਮਾਰਚ ,ਬੋਲੇ ਪੰਜਾਬ ਬਿਊਰੋ;

ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਬੀਜੇਪੀ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਮੋਹਾਲੀ ਵਿਖੇ ਭਾਜਪਾ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ ਜਿਸ ਵਿੱਚ ਰੈਲੀ ਦੀਆਂ ਤਿਆਰੀਆਂ ਅਤੇ ਵਰਕਰਾਂ ਦੀ ਭਾਗੀਦਾਰੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਸੂਬਾ ਕਾਰਜਕਾਰਨੀ ਮੈਂਬਰ ਅਸ਼ੋਕ ਝਾਅ, ਭਾਜਪਾ ਵਿਉਪਾਰ ਸੈਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ,ਸਲਿੰਦਰ ਆਨੰਦ,ਭਾਜਪਾ ਜਿਲਾ ਮਹਿਲਾ ਮੋਰਚਾ ਪ੍ਰਧਾਨ ਮਿੱਲੀ ਗਰਗ ਹਾਜ਼ਰ ਰਹੇ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ ਅਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸਮਰਥਕ ਇਸ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਕਾਰਨ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਮੋਗਾ ਭਾਜਪਾ ਦੀ ਇਤਿਹਾਸਕ ਰੈਲੀ ਤੋ ਬਾਅਦ ਇਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਬੇਰੁਜ਼ਗਾਰੀ ਅਤੇ ਵਿਕਾਸ ਦੇ ਮਸਲਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਜਿਸ ਕਾਰਨ ਲੋਕ ਹੁਣ ਬਦਲਾਅ ਚਾਹੁੰਦੇ ਹਨ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਮਜ਼ਬੂਤੀ ਨਾਲ ਉਭਰ ਰਹੀ ਹੈ ਅਤੇ ਮੋਗਾ ਦੀ ਰੈਲੀ ਇਸ ਗੱਲ ਦਾ ਸਪਸ਼ਟ ਸੰਕੇਤ ਦੇਵੇਗੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਉਣ ਵਾਲਾ ਹੈ ਤੇ 2027 ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ । ਉਨ੍ਹਾਂ ਸਾਰੇ ਵਰਕਰਾਂ ਤੇ ਪੰਜਾਬ ਵਾਸੀਆ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਰੈਲੀ ਵਿੱਚ ਪਹੁੰਚ ਕੇ ਇਸਨੂੰ ਇਤਿਹਾਸਕ ਬਣਾਇਆ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।