ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਦੋ ਇੰਟਰੈਕਟਿਵ ਫਲੈਟ ਪੈਨਲ ਦੀ ਇੰਸਟਾਲੇਸ਼ਨ ਕੀਤੀ ਗਈ

ਪੰਜਾਬ

ਪੰਜਾਬ ਸਰਕਾਰ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਕ੍ਰਾਂਤੀ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ: ਵਿਜੇ ਮੈਨਰੋ

ਰਾਜਪੁਰਾ, 13 ਮਾਰਚ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਦੋ ਨਵੇਂ ਇੰਟਰੈਕਟਿਵ ਫਲੈਟ ਪੈਨਲ ਸਫਲਤਾਪੂਰਵਕ ਇੰਸਟਾਲ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਪਟਿਆਲਾ ਵਿਜੇ ਮੈਨਰੋ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇੰਟਰੈਕਟਿਵ ਫਲੈਟ ਪੈਨਲਾਂ ਦੀ ਸਹਾਇਤਾ ਨਾਲ ਅਧਿਆਪਕ ਵਿਦਿਆਰਥੀਆਂ ਨੂੰ ਆਡੀਓ-ਵੀਡੀਓ ਅਤੇ ਡਿਜੀਟਲ ਸਮੱਗਰੀ ਰਾਹੀਂ ਵਿਸ਼ਿਆਂ ਨੂੰ ਹੋਰ ਆਸਾਨ ਅਤੇ ਦਿਲਚਸਪ ਢੰਗ ਨਾਲ ਸਮਝਾ ਸਕਣਗੇ। ਸ੍ਰੀ ਮੈਨਰੋ ਨੇ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਅਤੇ ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੇ ਯਤਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੂਹ ਵਿਧਾਇਕ ਬੱਚਿਆਂ ਦੀ ਮਿਆਰੀ ਸਿੱਖਿਆ ਦੇ ਨਾਲ-ਨਾਲ ਨਾਗਰਿਕਾਂ ਦੀ ਸਿਹਤ ਸੁਰੱਖਿਆ ਵੱਲ ਵੀ ਧਿਆਨ ਦੇਣ ਦੇ ਉਪਰਾਲੇ ਕਰ ਰਹੇ ਹਨ। ਸਕੂਲਾਂ ਵਿੱਚ ਸਿੱਖਿਆ ਕਰਾਂਤੀ ਤਹਿਤ ਨਵੇੰ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ ਅਤੇ ਚਾਰਦੀਵਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਢਕਾਨਸੂ ਕਲਾ ਸਕੂਲ ਦੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ. ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਟਰੈਕਟਿਵ ਪੈਨਲ ਲੱਗਣ ਨਾਲ ਕਲਾਸਰੂਮ ਵਿੱਚ ਪੜ੍ਹਾਈ ਹੋਰ ਪ੍ਰਭਾਵਸ਼ਾਲੀ ਬਣੇਗੀ ਅਤੇ ਵਿਦਿਆਰਥੀਆਂ ਦੀ ਸਿੱਖਣ ਦੀ ਰੁਚੀ ਵਿੱਚ ਵਾਧਾ ਹੋਵੇਗਾ। ਇਸ ਮੌਕੇ ਦਲਜੀਤ ਸਿੰਘ ਸਰਪੰਚ ਢਕਾਨਸੂ ਕਲਾਂ, ਰੀਤੂ ਰਾਣੀ ਚੇਅਰਪਰਸਨ, ਓਮ ਪ੍ਰਕਾਸ਼ ਪੰਚਾਇਤ ਮੈਂਬਰ, ਦਰਸ਼ਨ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਸਮੂਹ ਸਕੂਲ ਸਟਾਫ ਐਸ.ਐੱਮ.ਸੀ. ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਸਭ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਹੋਣ ਨਾਲ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਹੋ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।