ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 14-03-2026

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas ji : placing my hopes in You, I live; it is so long since I have gazed upon the Blessed Vision of Your Darshan. ||2||1|

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੧੩੩)

ਪੰਜਾਬੀ ਵਿਆਖਿਆ

ਹੇ ਪ੍ਰਭੂ! ਅਸੀਂ ਅਪਣੇ ਕਰਮਾਂ ਦੀ ਕਮਾਈ ਅਨੁਸਾਰ ਤੈਥੋਂ ਵਿੱਛੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ), ਮਿਹਰ ਕਰਕੇ ਸਾਨੂੰ ਆਪਣੇ ਚਰਨਾ ਨਾਲ ਮਿਲਾਵੋ।(ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ ਸੁੱਖਾਂ ਦੀ ਖ਼ਾਤਰ ਭਟਕਦੇ ਰਹੇ ਹਾਂ, ਹੁਣ,ਹੇ ਪ੍ਰਭੂ! ਥੱਕ ਕੇ ਤੇਰੀ ਸ਼ਰਨ ਆਏ ਹਾਂ। ਜਿਵੇ ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, ਜਿਵੇਂ ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ ਫਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ ਧਨ ਦੀ ਕਮਾਈ ਨਹੀਂ ਹੋ ਸਕਦੀ ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ। ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। ਸੁਖ ਮਿਲੇ ਭੀ ਕਿਵੇਂ? ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਨ ਵੱਸੇ, ਉਸ ਦੇ ਭਾ ਦੇ ਵੱਸਦੇ ਪਿੰਡ ਤੇ ਸ਼ਹਰ ਤਪਦੀ ਭੱਠੀ ਵਰਗੇ ਹੁੰਦੇ ਹਨ। ਇਸਤ੍ਰੀ ਨੂੰ ਪਤੀ ਤੋਂ ਬਿਨਾ ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ ਆਪਣੇ ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, ਤਿਵੇਂ ਮਾਲਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ। ਤਾਹੀਏਂ ਨਾਨਕ ਦੀ ਬੇਨਤੀ ਹੈ ਕਿ ਹੇ ਪ੍ਰਭੂ! ਕਿਰਪਾ ਕਰਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ ਮੈਨੂੰ ਜੋੜੀ ਰੱਖ, ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।੧। ਚੇਤ ਵਿਚ ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਅਨੰਦ ਦੇਂਦੀ ਹੈ, ਜੇ ਪਰਮਾਤਮਾ ਨੂੰ ਸਿਮਰੀਏ ਤਾਂ ਸਿਮਰਨ ਦੀ ਬਰਕਤਿ ਨਾਲ ਬਹੁਤ ਆਤਮਕ ਅਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਨੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਕਿਉਂਕਿ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ-ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਆਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤ

English Translation

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

By the actions we have committed, we are separated from You. Please show Your Mercy, and unite us with Yourself, Lord. We have grown weary of wandering to the four corners of the earth and in the ten directions. We have come to Your Sanctuary, God. Without milk, a cow serves no purpose. Without water, the crop withers, and it will not bring a good price. If we do not meet the Lord, our Friend, how can we find our place of rest? Those homes, those hearts, in which the Husband Lord is not manifest-those towns and villages are like burning furnaces. All decorations, the chewing of betel to sweeten the breath, and the body itself, are all useless and vain. Without God, our Husband, our Lord and Master, all friends and companions are like the Messenger of Death. This is Nanak’s prayer: “Please show Your Mercy, and bestow Your Name. O my Lord and Master, please unite me with Yourself, O God, in the Eternal Mansion of Your Presence”. || 1 || In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God-blessed is their coming into this world. Those who live without Him, for even an instant-their lives are rendered useless. The Lord is totally pervading the water, the land, and all space. He is contained in the forests as well. Those who do not remember God-how much pain must they suffer! Those who dwell upon their God have great go

Saturday, 1st Chayt (Samvat 558 Nanakshahi)

(Page: 133)

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।