ਫਤਹਿਗੜ੍ਹ ਸਾਹਿਬ, 16 ਮਾਰਚ, ਬੋਲੇ ਪੰਜਾਬ ਬਿਊਰੋ :
ਪਟਿਆਲਾ ਨੇੜੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਦੇ ਮੁਖੀ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਲਈ ਮੁਸੀਬਤਾਂ ਵਧ ਗਈਆਂ ਹਨ। ਫਤਿਹਗੜ੍ਹ ਸਾਹਿਬ ਦੀ ਇੱਕ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਉਨ੍ਹਾਂ ਨੂੰ ਜ਼ਮਾਨਤ ਪ੍ਰਾਪਤ ਕਰਨ ਲਈ ਅਦਾਲਤ ਵਿੱਚ ਪੇਸ਼ ਹੋਣਾ ਪੈ ਸਕਦਾ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 24 ਮਾਰਚ ਨੂੰ ਤੈਅ ਕੀਤੀ ਗਈ ਹੈ।
ਇਹ ਵਿਵਾਦ 2019 ਵਿੱਚ ਸ਼ੁਰੂ ਹੋਇਆ ਸੀ, ਜਦੋਂ ਢੱਡਰੀਆਂਵਾਲੇ ਨੇ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਦੇ ਪਰਿਵਾਰ ਦੀ ਧਾਰਮਿਕ ਵਿਚਾਰਧਾਰਾ ਦੀ ਆਲੋਚਨਾ ਕੀਤੀ ਸੀ। ਇਸ ਦੇ ਜਵਾਬ ਵਿੱਚ ਗੁਰਪ੍ਰੀਤ ਸਿੰਘ ਨੇ ਫਤਿਹਗੜ੍ਹ ਸਾਹਿਬ ਅਦਾਲਤ ਵਿੱਚ ਇੱਕ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।












