ਮੋਹਾਲੀ,16, ਮਾਰਚ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨਿਕਲ ਇੰਪਲਾਈਜ਼ ਯੂਨੀਅਨ( ਰਜਿ 36)ਬਰਾਂਚ ਮੋਹਾਲੀ ਦੀ ਮੀਟਿੰਗ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਬਰਾਂਚ ਦੇ ਜਨਰਲ ਸਕੱਤਰ ਅਮਰੀਕ ਸਿੰਘ ਖਿਜਰਾਬਾਦ ਨੇ ਦੱਸਿਆ ਕਿ ਸੁਖਦੇਵ ਸਿੰਘ ਕੂਬਾਹੇੜੀ ਦੀ ਸੇਵਾ ਮੁਕਤੀ ਉਪਰੰਤ ਉਹਨਾਂ ਦਾ ਸਨਮਾਨ ਸਮਾਰੋਹ 3 ਅਪ੍ਰੈਲ ਨੂੰ ਵਾਟਰ ਵਰਕਸ ਕੁਬਾਹੇੜੀ ਵਿਖੇ ਕੀਤਾ ਜਾਵੇਗਾ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਸਬੰਧੀ ਬਜਟ ਸੈਸ਼ਨ ਦੌਰਾਨ ਇੱਕ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਗਿਆ ।ਜਿਸ ਕਾਰਨ ਮੁਲਾਜ਼ਮਾਂ ਵਿੱਚ ਇਸ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਦਾ ਇਹ ਆਖਰੀ ਬਜਟ ਮੁਲਾਜ਼ਮ ਵਿਰੋਧੀ ਸਾਬਤ ਹੋਇਆ ,ਉਥੇ ਹੀ ਇਸ ਸਰਕਾਰ ਦੀ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ, ਮੀਟਿੰਗ ਦੌਰਾਨ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਤੇ ਮੁਲਾਜ਼ਮਾ ਤੇ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ, ਮੀਟਿੰਗ ਵਿੱਚ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ )ਵੱਲੋਂ 22 ਮਾਰਚ ਨੂੰ 4 ਲੇਬਰ ਕੋਡਾ ਵਿਰੁੱਧ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਇਹਨਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਕੈਬਨਿਟ ਮੰਤਰੀ ਤੋਂ ਮੰਗ ਕੀਤੀ ਕਿ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਟੈਸਟ ਪਾਸ ਕੀਤਿਆਂ ਨੂੰ ਤਿੰਨ ਮਹੀਨੇ ਦਾ ਸਮਾਂ ਹੋਣ ਵਾਲਾ ਹੈ ਪ੍ਰੰਤੂ ਹਾਲੇ ਤੱਕ ਇੱਕ ਵੀ ਮੁਲਾਜ਼ਮ ਦੀ ਪ੍ਰਮੋਸ਼ਨ ਨਹੀਂ ਕੀਤੀ ਗਈ ,ਇਹਨਾਂ ਮੰਗ ਕੀਤੀ ਕਿ ਦਰਜਾ ਚਾਰ ਮੁਲਾਜ਼ਮਾਂ ਦੀਆਂ ਦਰਜਾ ਤਿੰਨ ਦੀਆਂ ਖਾਲੀ ਪਈਆਂ ਪੋਸਟਾਂ ਤੇ ਪ੍ਰਮੋਟ ਕੀਤਾ ਜਾਵੇ, ਫੀਲਡ ਮੁਲਾਜ਼ਮਾਂ ਦੇ ਕੱਟੇ ਹੋਏ ਭੱਤੇ ਬਹਾਲ ਕੀਤੇ ਜਾਣ, ਬਰਾਬਰ ਕੰਮ ਬਰਾਬਰ ਤਨਖਾਹ ਦੇ ਬਕਾਏ ਜਾਰੀ ਕੀਤੇ ਜਾਣ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ। ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਬੰਦ ਕੀਤਾ ਜਾਵੇ ਸਮੁੱਚੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਖਾਲੀ ਪੋਸਟਾਂ ਤੇ ਮਾਰਚ 2021 ਦੇ ਨਿਯਮਾਂ ਮੁਤਾਬਿਕ ਭਰਤੀ ਕੀਤੀ ਜਾਵੇ, ਮੀਟਿੰਗ ਵਿੱਚ ਫੈਸਲਾ ਕੀਤਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਉਲੀਕੇ ਜਾ ਰਹੇ ਸੰਘਰਸ਼ਾਂ ਵਿੱਚ ਸਮੁੱਚੇ ਫੀਲਡ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ ਮੀਟਿੰਗ ਵਿੱਚ ਸਰੂਪ ਸਿੰਘ ਮਾਜਰੀ, ਤਰਲੋਚਨ ਸਿੰਘ, ਹਰਮੀਤ ਸਿੰਘ ਡੇਕਵਾਲਾ, ਮਨਦੀਪ ਸਿੰਘ ਸੰਗਤਪੁਰਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।












