ਪੰਜਾਬ ਦੇ 34.. IAS ਅਤੇ IPS ਅਫ਼ਸਰਾਂ ਨੂੰ ਮਿਲੀ ਵੱਡੀ ਜਿੰਮੇਵਾਰੀ.. ਜਾਣਗੇ ਸੂਬੇ ਤੋਂ ਬਾਹਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਕੈਡਰ ਦੇ 26 ਸੀਨੀਅਰ IAS ਅਤੇ 7 IPS ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਤੈਨਾਤ ਕੀਤਾ ਗਿਆ ਹੈ।

ਇਨ੍ਹਾਂ 34 ਅਧਿਕਾਰੀਆਂ ਨੂੰ ਚੋਣਾਂ ਦੌਰਾਨ ‘ਜਨਰਲ ਆਬਜ਼ਰਵਰ’ ਅਤੇ ‘ਸੁਰੱਖਿਆ ਆਬਜ਼ਰਵਰ’ ਵਜੋਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸੂਚੀ ਵਿੱਚ 6 ਮਹਿਲਾ ਅਧਿਕਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਕੇਰਲ, ਬੰਗਾਲ ਅਤੇ ਅਸਾਮ ਵਰਗੇ ਰਾਜਾਂ ਵਿੱਚ ਤੈਨਾਤ ਕੀਤਾ ਗਿਆ ਹੈ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਇਹ ਅਧਿਕਾਰੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਤੀ ਤੋਂ ਲੈ ਕੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਯਾਨੀ 4 ਮਈ ਤੱਕ ਅਲਾਟ ਕੀਤੇ ਗਏ ਚੋਣ ਹਲਕਿਆਂ ਵਿੱਚ ਹੀ ਰਹਿਣਗੇ।

ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਆਬਜ਼ਰਵਰ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਖਰਚੇ, ਕਾਨੂੰਨ ਵਿਵਸਥਾ ਅਤੇ ਉਮੀਦਵਾਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣਗੇ। ਉਹ ਸਿੱਧੇ ਤੌਰ ‘ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਤਾਲਮੇਲ ਕਰਕੇ ਕਮਿਸ਼ਨ ਨੂੰ ਰਿਪੋਰਟ ਸੌਂਪਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।