ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿੱਚ ਇੰਟਰੈਕਟਿਵ ਪੈਨਲ ਇੰਸਟਾਲੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ

ਪੰਜਾਬ

ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਦੇ ਪ੍ਰਸਾਰ ਲਈ ਅਹਿਮ ਉਪਰਾਲੇ ਜਾਰੀ: ਵਿਜੇ ਮੈਨਰੋ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ

ਰਾਜਪੁਰਾ 19 ਮਾਰਚ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ਵਿੱਚ ਦੋ ਇੰਟਰੈਕਟਿਵ ਪੈਨਲਾਂ ਦੀ ਇੰਸਟਾਲੇਸ਼ਨ ਕੀਤੀ ਗਈ।
ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਯੋਜਿਤ ਸਮਾਰੋਹ ਵਿੱਚ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਵਿਜੇ ਮੈਨਰੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਾਰੋਹ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਡਾ. ਨਰਿੰਦਰ ਕੌਰ ਨੇ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵੀ ਹਾਜ਼ਰੀ ਲਗਵਾਈ।
ਇਸ ਦੌਰਾਨ ਵਿਜੇ ਮੈਨਰੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਪ੍ਰਸਾਰ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਟਰੈਕਟਿਵ ਪੈਨਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਰੁਚਿਕਰ ਢੰਗ ਨਾਲ ਪੜ੍ਹਾਈ ਕਰਵਾਈ ਜਾ ਸਕੇਗੀ, ਜਿਸ ਨਾਲ ਸਿੱਖਣ ਦੀ ਗੁਣਵੱਤਾ ਵਿੱਚ ਵਾਧਾ ਹੋਵੇਗਾ।
ਸਕੂਲ ਪ੍ਰਬੰਧਕਾਂ ਨੇ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟਾਇਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਜੈ ਕਿਸ਼ਨ ਅਗਰਵਾਲ ਮਿਊਂਸੀਪਲ ਕੌੰਸਲਰ, ਮੈਡਮ ਕਵਿਤਾ ਚੇਅਰਮੈਨ ਪਰਸਨ, ਲੈਕਚਰਾਰ ਦਿਨੇਸ਼ ਕੁਮਾਰ, ਪ੍ਰਦੀਪ ਵਰਮਾ, ਕੁਲਦੀਪ ਕੁਮਾਰ ਵਰਮਾ, ਪ੍ਰਵੀਨ ਕੁਮਾਰ, ਰਾਜ ਕੁਮਾਰ, ਅਸ਼ਵਿੰਦਰ ਕੌਰ, ਰਵੀਤਾ, ਮਾਲਵਿਕਾ ਮਹਿਤਾ, ਪੱਲਵੀ, ਜੋਤੀ, ਸ਼ਾਕਸ਼ੀ ਗਰੋਵਰ, ਮਨਜੀਤ ਸਿੰਘ, ਰਵਨੀਤ ਕੌਰ, ਸੁਜਾਤਾ ਸੂਦ, ਸਰਬਜੀਤ ਕੌਰ, ਸਕੂਲ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।