ਐਸ.ਏ.ਐਸ. ਨਗਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼ਾਹੀ ਮਾਜਰਾ ਵਿੱਚ ਕੌਰਡਨ ਐਂਡ ਸਰਚ ਆਪਰੇਸ਼ਨ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ ,ਬੋਲੇ ਪੰਜਾਬ ਬਿਊਰੋ:

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ਾਹੀ ਮਾਜਰਾ, ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਕੌਰਡਨ ਐਂਡ ਸਰਚ ਆਪਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਸ਼੍ਰੀ ਰਾਮ ਸਿੰਘ, ਆਈ.ਪੀ.ਐਸ., ਸਪੈਸ਼ਲ ਡੀ.ਜੀ.ਪੀ., ਟੀ.ਐੱਸ.ਐੱਸ. ਦੀ ਦੇਖ-ਰੇਖ ਹੇਠ ਚਲਾਇਆ ਗਿਆ।

ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਇਹ ਆਪਰੇਸ਼ਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚਲਾਇਆ ਗਿਆ, ਜਿਸਦਾ ਮਕਸਦ ਨਸ਼ਿਆਂ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਖਤਮ ਕਰਨਾ ਅਤੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਹੈ। ਇਸ ਦੌਰਾਨ ਕਈ ਗਜ਼ਿਟਿਡ ਅਧਿਕਾਰੀਆਂ ਅਤੇ ਪੁਲਿਸ ਟੀਮਾਂ ਨੇ ਸਰਗਰਮ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ ਕੈਸੋ ਦੌਰਾਨ ਘਰ-ਘਰ ਤਲਾਸ਼ੀ ਮੁਹਿੰਮ ਚਲਾਈ ਗਈ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਕਿਰਾਏਦਾਰਾਂ ਅਤੇ ਪੇਇੰਗ ਗੈਸਟ ਦੀ ਵੀ ਜਾਂਚ-ਪੜਤਾਲ ਕੀਤੀ ਗਈ।

ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਇੱਕ ਸੂਚੀਬੱਧ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ, ਜਿਸ ਤੋਂ ਕਰੀਬ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਉਨ੍ਹਾਂ ਹੋਰ ਕਿਹਾ ਕਿ ਇਸ ਆਪਰੇਸ਼ਨ ਦਾ ਮੁੱਖ ਮਕਸਦ ਨਸ਼ਾ ਤਸਕਰੀ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਹੋਰ ਅਪਰਾਧਿਕ ਤੱਤਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਹੈ।

ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।