ਦੰਦਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਪੰਜਾਬ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਮੌਖਿਕ ਸਿਹਤ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ,ਬੋਲੇ ਪੰਜਾਬ ਬਿਊਰੋ :

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਅਤੇ ਏਮਜ਼ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਦੰਦਾਂ ਦੀ ਸਿਹਤ ਨੂੰ ਠੀਕ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਨ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਅਤੇ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦੰਦਾਂ ਦੀ ਜਾਂਚ ਅਤੇ ਇਲਾਜ ਦੀਆਂ ਮਿਆਰੀ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਡਾ. ਅਮਿਤ ਅੱਗਰਵਾਲ, ਵਿਭਾਗ ਮੁਖੀ (ਡੈਂਟਿਸਟਰੀ), ਨੇ ਡੈਂਟਲ ਓਪੀਡੀ ਵਿੱਚ ਦੋ ਨਵੀਆਂ ਡੈਂਟਲ ਕੁਰਸੀਆਂ ਦੇ ਸ਼ਾਮਲ ਹੋਣ ਬਾਰੇ ਦੱਸਿਆ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਡੈਂਟਲ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਪਰਨੀਤ ਗਰੇਵਾਲ, ਐਸ.ਐਮ.ਓ. ਡਾ. ਪਰਮਿੰਦਰ ਸਿੰਘ , ਏਮਜ਼ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਨਵਦੀਪ ਸੈਣੀ, ਡਾ. ਮਨਿਸ਼ ਗੁਪਤਾ, ਡਾ. ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਸਮਾਗਮ ਦੌਰਾਨ ਵੱਖ-ਵੱਖ ਰਚਨਾਤਮਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ:
ਨਰਸਿੰਗ ਵਿਦਿਆਰਥੀਆਂ ਵੱਲੋਂ ਮੂੰਹ ਸਿਹਤ ਵਿਸ਼ੇ ‘ਤੇ ਸੁੰਦਰ ਰੰਗੋਲੀ ਤਿਆਰ ਕੀਤੀ ਗਈ
ਮੂੰਹ ਸਫਾਈ ਬਾਰੇ ਕਵਿਤਾਵਾਂ ਦੀ ਪੇਸ਼ਕਾਰੀ:
– ਅਵੀਕਾ ਅਤੇ ਅਵਨੂਰ (ਮਾਤਾ ਸਾਹਿਬ ਕੌਰ ਨਰਸਿੰਗ ਕਾਲਜ)  
– ਡਾ. ਭਾਵਨਾ (ਇੰਟਰਨ, ਡੈਂਟਲ ਵਿਭਾਗ, ਸਿਵਲ ਹਸਪਤਾਲ ਮੋਹਾਲੀ)  
– ਸ਼ੁਭਪ੍ਰੀਤ (ਸਰਸਵਤੀ ਨਰਸਿੰਗ ਕਾਲਜ, ਘੜੂਆਂ)  
ਇਸ ਸਮਾਗਮ ਵਿੱਚ ਡੈਂਟਲ ਟੀਮ ਅਤੇ ਹੋਰ ਹਸਪਤਾਲ ਸਟਾਫ ਨੇ ਭਰਪੂਰ ਹਿੱਸਾ ਲਿਆ। ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।