ਐਨ ਸੀ ਸੀ ਫੈਸਟ-2026 ਮੋਹਾਲੀ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ, ਕੈਡਿਟਾਂ ਦਾ ਸਨਮਾਨ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ ,ਬੋਲੇ ਪੰਜਾਬ ਬਿਊਰੋ:
ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੀ ਐਨ ਸੀ ਸੀ ਇਕਾਈ ਵੱਲੋਂ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ “ਐਨ ਸੀ ਸੀ ਫੈਸਟ-2026” ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ।

ਸਮਾਰੋਹ ਦੌਰਾਨ ਮੁੱਖ ਮਹਿਮਾਨ ਦਾ ਸਵਾਗਤ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਨੇ ਸਵਾਗਤੀ ਸ਼ਬਦਾਂ ਰਾਹੀਂ ਮਹਿਮਾਨਾਂ ਨੂੰ ਜੀ ਆਇਆ ਆਖਿਆ।

ਪ੍ਰੋਗਰਾਮ ਦਾ ਸੰਚਾਲਨ ਐਨ ਸੀ ਸੀ ਅਫ਼ਸਰ ਲੈਫਟੀਨੈਂਟ ਸੁਖਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਐਨ ਸੀ ਸੀ ਕੈਡਿਟਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ।

ਸਮਾਰੋਹ ਦੌਰਾਨ ਕਾਲਜ ਦੇ ਉਹ ਕੈਡਿਟ ਜੋ ਭਾਰਤੀ ਫੌਜ ਵਿੱਚ ਭਰਤੀ ਹੋਏ ਹਨ ਅਤੇ ਹੋਰ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨਿਤ ਕੈਡਿਟਾਂ ਵਿੱਚ ਦਿਲਪ੍ਰੀਤ ਸਿੰਘ, ਰਾਮ ਮੋਹਿਤ, ਜਸਪ੍ਰੀਤ ਸਿੰਘ, ਵਿਵੇਕ ਕੁਮਾਰ, ਕੁਨਾਲ, ਅਮਨਵੀਰ ਸਿੰਘ, ਵਿਸ਼ਾਲ ਕੁਮਾਰ, ਧਰਮਿੰਦਰ ਸਿੰਘ, ਕਮਲਪ੍ਰੀਤ ਸਿੰਘ, ਸਾਹਿਬਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਰੌਸ਼ਨ ਲਾਲ ਸ਼ਾਮਲ ਸਨ।

ਵਿਸ਼ੇਸ਼ ਤੌਰ ‘ਤੇ ਸੀਨੀਅਰ ਅੰਡਰ ਅਫ਼ਸਰ ਅੰਮ੍ਰਿਤਪਾਲ ਸਿੰਘ, ਜੋ ਕਿ ਲੈਫਟੀਨੈਂਟ ਦੇ ਅਹੁਦੇ ‘ਤੇ ਭਰਤੀ ਹੋਏ ਹਨ, ਨੂੰ ਮੁੱਖ ਮਹਿਮਾਨ ਵੱਲੋਂ ‘ਰੋਲ ਆਫ ਆਨਰ’ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਨਾਮ ਵੰਡ ਸਮਾਰੋਹ ਦੀ ਰਸਮ ਮੁੱਖ ਮਹਿਮਾਨ ਸੀਨੀਅਰ ਅਧਿਕਾਰੀ ਸ. ਬਲਜੀਤ ਸਿੰਘ, ਡਿਪਟੀ ਲੇਬਰ ਕਮਿਸ਼ਨਰ, ਪੰਜਾਬ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੋ. ਸ਼ਰਨਜੀਤ ਸਿੰਘ (ਭੂਗੋਲ ਵਿਭਾਗ), ਪ੍ਰੋ. ਹਰਚਰਨ ਸਿੰਘ (ਫਾਈਨ ਆਰਟ ਵਿਭਾਗ), ਪ੍ਰੋ. ਜਗਤਾਰ ਸਿੰਘ (ਸਰੀਰਕ ਸਿੱਖਿਆ ਵਿਭਾਗ) ਅਤੇ ਡਾ. ਸਰਬਜੀਤ ਕੌਰ (ਹਿੰਦੀ ਵਿਭਾਗ) ਵੀ ਮੌਜੂਦ ਰਹੇ।

ਅੰਤ ਵਿੱਚ ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੋ. ਗੁਨਜੀਤ ਕੌਰ ਵੱਲੋਂ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।