ਚੰਡੀਗੜ੍ਹ, 21 ਮਾਰਚ, ਬੋਲੇ ਪੰਜਾਬ ਬਿਊਰੋ :
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫੇ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ।ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਲਿਖਿਆ:-
ਵਾਹਿਗੁਰੂ ਜੀ 🙏
ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਅੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।
ਧੰਨਵਾਦ












