DM ਰੰਧਾਵਾ ਆਤਮ ਹੱਤਿਆ ਕੇਸ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਕਾਂਗਰਸ ਦੇ ਸੰਸਦੀ ਮੈਂਬਰਾਂ ਵੱਲੋਂ ਦਸਤਖਤ ਕਰਕੇ ਦਿੱਤੇ ਜਾਣ ਤੋਂ ਬਾਅਦ ਵਿੱਚ ਸੀ ਬੀ ਆਈ ਦੇ ਡਰ ਤੋਂ ਕਰਨੀ ਪਈ ਗ੍ਰਿਫਤਾਰੀ.

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ;

DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਅਖੀਰ ਕਾਰਵਾਈ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੀਏ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭੁੱਲਰ ਨੂੰ ਫਤਿਹਗੜ੍ਹ ਸਾਹਿਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ, ਇਹ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਕੀਤੀ ਗਈ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਸਰਕਾਰ ਲਗਾਤਾਰ ਦਬਾਅ ਹੇਠ ਸੀ। ਕਿਉਂਕਿ ਪੀੜਤ ਪਰਵਾਰ ਵੱਲੋਂ ਲਗਾਤਾਰ ਗਗਨਦੀਪ ਸਿੰਘ ਦੀ ਮੌਤ ਦੇ ਇਨਸਾਫ਼ ਲਈ ਪੋਸਟਮਾਰਟਮ ਨਾ ਕਰਨ ਦਾ ਜਿਥੇ ਐਲਾਨ ਕੀਤਾ ਗਿਆ ਸੀ, ਉਥੇ ਹੀ ‘ਆਪ’ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ।

ਦੱਸ ਦਈਏ ਕਿ ਗਗਨਦੀਪ ਸਿੰਘ ਦੀ ਮੌਤ ਦੇ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਤੇ ਉਸ ਦੇ ਪਿਤਾ ਸਮੇਤ ਐਫਆਈਆਰ ‘ਚ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਦਬਾਅ ਵਧ ਰਿਹਾ ਸੀ। ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਧਿਰਾਂ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਕੀਤਾ ਗਿਆ ਸੀ ਅਤੇ ਪ੍ਰਦਰਸ਼ਨ ਕੀਤਾ ਗਿਆ ਸੀ, ਉਥੇ ਇਹ ਮਾਮਲਾ ਅੱਜ ਦੇਸ਼ ਦੀ ਸੰਸਦ ਵਿੱਚ ਵੀ ਗੂੰਜਿਆ ਸੀ।

ਇਸਤੋਂ ਇਲਾਵਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਵੀ ਜਾਂਚ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ।

ਕੇਂਦਰੀ ਗ੍ਰਹਿ ਮੰਤਰੀ ਨੇ ਵੀ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਦੇ ਸਾਰੇ ਸਾਂਸਦ ਉਨ੍ਹਾਂ ਨੂੰ ਲਿਖ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਗੱਲ ਕਹਿੰਦੇ ਹਨ ਤਾਂ ਉਹ ਖੁਦ ਇਸ ਦੀ ਜਾਂਚ ਕਰਵਾਉਣਗੇ।

ਰੰਧਾਵਾ ਦੀ ਪਤਨੀ ਨੇ ਕੀ ਦੋਸ਼ ਲਾਏ ਸਨ ?

ਰੰਧਾਵਾ ਦੀ ਪਤਨੀ ਨੇ ਕਿਹਾ ਸੀ ਕਿ ਭੁੱਲਰ ਨੇ ਉਸਨੂੰ ਧਮਕੀ ਦਿੰਦੇ ਹੋਏ ਕਿਹਾ, “ਇਹ ਗੈਂਗਸਟਰ ਮੇਰੇ ਸਰਪ੍ਰਸਤ ਹਨ। ਤੁਹਾਡੇ ਪਰਿਵਾਰ ਨੂੰ ਤਬਾਹ ਕਰਨ ਲਈ ਇੱਕ ਇਸ਼ਾਰਾ ਕਾਫ਼ੀ ਹੈ। ਜੇਕਰ ਤੁਸੀਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕਰ ਸਕਦੇ, ਤਾਂ ਤੁਸੀਂ ਜੀਣ ਦੇ ਲਾਇਕ ਨਹੀਂ ਹੋ; ਤੂੰ ਜ਼ਹਿਰ ਖਾ ਲੈ।” ਇਸ ਤੋਂ ਬਾਅਦ, ਉਸਦੇ ਪਤੀ ਨੇ ਖੁਦਕੁਸ਼ੀ ਕਰ ਲਈ ਸੀ।

ਦੱਸ ਦਈਏ ਕਿ ਸ਼ਨੀਵਾਰ ਸਵੇਰੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਸੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ, ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਸੀ ਅਤੇ ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।