ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੁਲਾਰਾ……5 ਸਰਕਾਰੀ ਸਕੂਲਾਂ ਵਿੱਚ ਲਗਾਏ ਗਏ 12 ਇੰਟਰੈਕਟਿਵ ਫਲੈਟ ਪੈਨਲ
ਮੋਹਾਲੀ 25 ਮਾਰਚ ,ਬੋਲੇ ਪੰਜਾਬ ਬਿਊਰੋ :
ਸਿੱਖਿਆ ਕ੍ਰਾਂਤੀ ਦੇ ਤਹਿਤ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਵਿੱਚ ਵਧੀਆ ਮਾਹੌਲ ਬਣਾਉਣ ਦੇ ਲਈ ਅਤੇ ਵਿੱਦਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਪਰਾਲੇ ਲਗਾਤਾਰ ਜਾਰੀ ਹਨ ਅਤੇ ਅਗਾਂਹ ਵੀ ਵਿੱਦਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਕੋਸ਼ਿਸ਼ ਜਾਰੀ ਰਹੇਗੀ, ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਸਕੂਲ ਆਫ ਐਮੀਨਸ ਫੇਜ -3ਵੀ 1 ਵਿਖੇ 4, ਮੈਰੀਟੋਰੀਅਸ ਸਕੂਲ ਸੈਕਟਰ -70 ਵਿਖੇ 2, ਸਰਕਾਰੀ ਹਾਈ ਸਕੂਲ ਮਟੌਰ ਵਿਖੇ 2, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ ਵਿਖੇ 2, ਸਰਕਾਰੀ ਹਾਈ ਸਕੂਲ ਕੁੰਬੜਾ ਵਿਖੇ 2 ਇੰਟਰੈਕਟਿਵ ਫਲੈਟ ਪੈਨਲ ਸਕਰੀਨਾ -ਐਲ.ਈ.ਡੀ. ਲਗਾਏ ਜਾਣ ਦੀ ਸ਼ੁਰੂਆਤ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ, ਇਸੇ ਤਰ੍ਹਾਂ ਬਾਕੀ ਸਰਕਾਰੀ ਸਕੂਲਾਂ ਦੇ ਵਿੱਚ ਐਲ.ਈ.ਡੀ. ਸਕਰੀਨਾਂ ਇਕ ਮਹੀਨੇ ਦੇ ਅੰਦਰ ਅੰਦਰ ਲਗਾ ਦਿੱਤੀਆਂ ਜਾਣਗੀਆਂ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਿੱਖਿਆ ਦੇ ਪੱਧਰ ਨੂੰ ਉਤਾਹ ਚੁੱਕਣ ਦੇ ਲਈ ਅਤੇ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਇਹਨਾਂ ਇਹ ਐਲ.ਈ.ਡੀ. ਸਕਰੀਨਾਂ ਲਗਾਈਆਂ ਜਾ ਰਹੀਆਂ ਹਨ ਤਾਂ ਕਿ ਵਿਦਿਆਰਥੀ ਵਰਗ ਗਲੋਬਲਾਈਜ ਪੱਧਰ ਤੇ ਕੀ ਹੋ ਰਿਹਾ ਹੈ , ਕੀ ਘਟਨਾਕ੍ਰਮ ਵਾਪਰ ਰਿਹਾ ਹੈ, ਦੇ ਬਾਰੇ ਵਿੱਚ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕਰ ਸਕਣ, ਉਹਨਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ 50 ਐਲ.ਈ.ਡੀ. ਲਗਾਈਆਂ ਜਾ ਰਹੀਆਂ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪਹਿਲਾਂ ਪ੍ਰਿੰਸੀਪਲ ,ਫੇਰ ਹੈਡ ਟੀਚਰ ਅਤੇ ਹੁਣ ਅਧਿਆਪਕ ਵਰਗ ਨੂੰ ਫਿਨਲੈਂਡ ਅਤੇ ਹੋਰਨਾਂ ਦੇਸ਼ਾਂ ਦੇ ਵਿੱਚ ਟੂਰ ਤੇ ਭੇਜਿਆ ਜਾ ਰਿਹਾ ਹੈ ਤਾਂ ਕਿ ਉਹ ਸਿੱਖਿਆ ਦੇ ਸਿਸਟਮ ਨੂੰ ਸਮਝ ਸਕਣ ਤੇ ਵਿਦਿਆਰਥੀਆਂ ਨੂੰ ਸਿੱਖਿਅਕ ਕਰ ਸਕਣ, ਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਅਧਿਆਪਕਾਂ ਦਾ ਇੱਕ ਹੋਰ ਬੈਚ ਫਿਨਲੈਂਡ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਜਿਹੜੇ ਨਾਮੀ ਇੰਸਟੀਚਿਊਟ ਹਨ ਉਹਨਾਂ ਦੇ ਵਿੱਚ ਵੀ ਟ੍ਰੇਨਿੰਗ ਦੇ ਲਈ ਬੱਚਿਆਂ ਅਤੇ ਅਧਿਆਪਕਾਂ ਨੂੰ ਭੇਜਿਆ ਜਾ ਰਿਹਾ ਹੈ, ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇੱਕ ਮਾਇੰਡ ਸੈਟ ਬਣਿਆ ਹੋਇਆ ਹੈ ਕਿ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਹੀ ਦਾਖਲ ਕਰਵਾਉਣਾ ਹੈ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਵਰਿਆਂ ਤੋਂ ਨਾ ਸਿਰਫ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸਕੂਲਾਂ ਵਿੱਚ ਲੋੜੀਂਦੇ ਸਮਾਨ, ਅਧਿਆਪਕ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਗਈ ਹੈ, ਤਾਂ ਕਿ ਸਰਕਾਰੀ ਸਕੂਲਾਂ ਦੇ ਵਿੱਚ ਵਿਦਿਆ ਨੂੰ ਲੈ ਕੇ ਮਾਹੌਲ ਵਧੀਆ ਬਣਾਇਆ ਜਾ ਸਕੇ, ਅਤੇ ਹੌਲੀ -ਹੌਲੀ ਸਿੱਖਿਆ ਕ੍ਰਾਂਤੀ ਦੇ ਤਹਿਤ ਲੋਕਾਂ ਦਾ ਮਾਇੰਡ ਬਦਲ ਰਿਹਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਵਿਧਾਇਕ, ਉੱਚ ਅਹੁਦਿਆਂ ਤੇ ਬੈਠੇ ਅਫਸਰ ਆਪੋ- ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਤੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਦੇ ਲਈ ਪਹਿਲ ਕਦਮੀ ਕਰਦੇ ਨਜ਼ਰ ਆਉਣਗੇ, ਇਹ ਸਭ ਕੁਝ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦੇ ਤਹਿਤ ਹੀ ਹੋਣ ਜਾ ਰਿਹਾ ਹੈ , ਇਸ ਮੌਕੇ ਤੇ ਡਾਕਟਰ ਗਿੰਨੀ ਦੁਗਲ ( ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ )ਅਕਬਿੰਦਰ ਸਿੰਘ ਗੋਸਲ(ਚੇਅਰਮੈਨ ),ਤਰਲੋਚਨ ਸਿੰਘ, Dr.ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਬੜਾਂ , ਗੁਰਪਾਲ ਸਿੰਘ, ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਕਰਮਜੀਤ ਕੌਰ MC, ਗੁਰਪ੍ਰੀਤ ਕੌਰ MC, ਜਸਪਾਲ ਸਿੰਘ ਮਟੋਰ, ਰਣਦੀਪ ਸਿੰਘ ਮਟੋਰ, ਗੁਰਜੀਤ ਸਿੰਘ ਮਟੋਰ, ਮਨਦੀਪ ਸਿੰਘ ਮਟੋਰ, ਰਵਿੰਦਰ ਸਿੰਘ ਬਿੰਦਰਾ, ਹਰਸੰਗਤ ਸਿੰਘ ਸੋਹਣਾ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਜਗਦੀਸ਼ ਸਿੰਘ, ਜਗਤਾਰ ਸਿੰਘ, ਬਲਕਾਰ ਸਿੰਘ, ਅਮਨਦੀਪ ਸਿੰਘ, ਰੋਹਿਤ, ਕੁਲਵੰਤ ਕੌਰ ਬਲਾਕ ਪ੍ਰਧਾਨ, ਮੋਨਿਕਾ ਠਾਕੁਰ ਬਾਲਕ ਪ੍ਰਧਾਨ, ਵੀ ਹਾਜ਼ਰ ਸਨ












