ਜੇਕਰ ਝੂਠਾ ਪਰਚਾ ਰੱਦ ਨਾਂ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਗੀਆਂ
ਫਾਜ਼ਿਲਕਾ 25 ਮਾਰਚ ,ਬੋਲੇ ਪੰਜਾਬ ਬਿਊਰੋ;
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਉੱਪਰ ਥਾਣਾ ਅਮੀਰਖਾਸ ਵਿੱਚ ਦਰਜ 19 ਨੰਬਰ ਮੁਕੱਦਮਾ ਰੱਦ ਕਰਵਾਉਣ ਲਈ ਅੱਜ ਕਿਸਾਨ, ਨੌਜਵਾਨ ਅਤੇ ਮੁਲਾਜ਼ਮਾਂ ਦਾ ਵੱਡਾ ਵਫਦ ਐੱਸ ਐੱਸ ਪੀ ਫਾਜ਼ਿਲਕਾ ਨੂੰ ਮਿਲਿਆ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਕਿਸਾਨ ਸਟੂਡੈਂਟ ਯੂਨੀਅਨ, ਬੀਕੇਯੂ ਸਿੱਧੂਪੁਰ, ਪੈਨਸ਼ਨਰ ਐਸੋਸੀਏਸ਼ਨ ਆਦਿ ਜੱਥੇਬੰਦੀਆਂ ਦੀ ਅਗਵਾਈ ਵਿੱਚ ਇਕੱਤਰ ਹੋਏ ਆਗੂਆਂ ਨੇ ਤੁਰੰਤ ਝੂਠਾ ਪਰਚਾ ਰੱਦ ਕਰਨ ਦੀ ਮੰਗ ਕੀਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਜਿਲ੍ਹਾ ਪ੍ਰਧਾਨ ਅੱਤਰਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਡੀਐੱਸਪੀ ਜ਼ਲਾਲਾਬਾਦ ਦੀ ਸਿਫਾਰਸ਼ ਉੱਪਰ ਥਾਣਾ ਅਮੀਰ ਖਾਸ ਵਿੱਚ ਸਾਡੀ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਉੱਪਰ ਇਕ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ ਦੇਣ ਦੇ ਸੰਬੰਧ ਵਿੱਚ ਇਕ ਝੂਠਾ ਪਰਚਾ ਦਰਜ ਕਰਵਾਇਆ ਗਿਆ, ਜਿਸ ਨਾਲ ਕਿਸਾਨ ਆਗੂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਉਹਨਾਂ ਦੱਸਿਆ ਕਿ ਅੱਜ ਪਰਚਾ ਰੱਦ ਕਰਨ ਦੀ ਮੰਗ ਤੋਂ ਬਾਅਦ ਐੱਸ ਐੱਸ ਪੀ ਫਾਜ਼ਿਲਕਾ ਵੱਲੋਂ ਇਹ ਕੇਸ ਮੁੜ ਪੜਤਾਲ ਲਈ ਡੀ ਐੱਸ ਪੀ (ਡੀ) ਫਾਜ਼ਿਲਕਾ ਨੂੰ ਮਾਰਕ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਫਾਜ਼ਿਲਕਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਡੇ ਆਗੂ ਅਵਤਾਰ ਸਿੰਘ ਮਹਿਮਾਂ ਅਤੇ ਓਹਨਾਂ ਦੇ ਪਰਿਵਾਰ ਉੱਪਰ ਦਰਜ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੀਆਂ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ, ਸਹਿ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜਿਲ੍ਹਾ ਫਾਜ਼ਿਲਕਾ ਦੇ ਸਕੱਤਰ ਸੁਖਦੀਪ ਬਰਾੜ, ਮਹਿੰਦਰ ਸਿੰਘ ਸਬਾਜਕੇ, ਚੰਨਾ ਸੈਦੋਕੇ, ਜੀਤ ਨੂਰੇਕੇ, ਜਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਸੁਖਚੈਨ ਸਿੰਘ ਪੱਕੀ ਟਿੱਬੀ, ਸ਼ਮਸ਼ੇਰ ਸਿੰਘ ਕਬਰਵਾਲਾ, ਡੀ ਟੀ ਐਫ਼ ਦੇ ਸਰਬਜੀਤ ਸਿੰਘ ਭਾਵੜਾ ਸੂਬਾ ਕਮੇਟੀ, ਗੁਰਵਿੰਦਰ ਸਿੰਘ ਖੋਸਾ ਜ਼ਿਲ੍ਹਾ ਸਕੱਤਰ ਫਿਰੋਜ਼ਪੁਰ, ਗੁਰਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਫਾਜ਼ਿਲਕਾ, ਬਿਕਰਮਜੀਤ ਸਿੰਘ ਉੱਪਲ ਜ਼ਿਲ੍ਹਾ ਕਮੇਟੀ ਮੈਂਬਰ ਫਿਰੋਜ਼ਪੁਰ, ਨਾਰੰਗ ਸੋਨੀ ਜ਼ਿਲ੍ਹਾ ਆਗੂ ਫਾਜ਼ਿਲਕਾ, ਕਿਸਾਨ ਸਟੂਡੈਂਟ ਯੂਨੀਅਨ ਦੇ ਜਗਰੂਪ ਸਿੰਘ ਭੁੱਲਰ, ਸਿਮਰਨਜੀਤ ਸਿੰਘ ਝੋਕ ਪ੍ਰਿੰਸ ਬਾਰੇਕੇ, ਜਸਵਿੰਦਰ ਸਿੰਘ ਘੜੂਮੀ, ਪੈਨਸ਼ਨਰ ਐਸੋਸੀਏਸ਼ਨ ਤੋਂ ਚੰਨਣ ਸਿੰਘ ਕੱਮਗਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜਰ ਸਨ।












