ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਲਾਭ ਮਿਲਣ ’ਤੇ ਲਗਾਈ ਰੋਕ ਸਵਾਗਤਯੋਗ: ਦਿੱਲੀ ਗੁਰਦੁਆਰਾ ਕਮੇਟੀ

ਨੈਸ਼ਨਲ ਪੰਜਾਬ

ਅਦਾਲਤੀ ਹੁਕਮਾਂ ਮਗਰੋਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਠੱਲ੍ਹ ਪੈਣ ਦੀ ਉਮੀਦ

ਨਵੀਂ ਦਿੱਲੀ, 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਸਹੂਲਤਾਂ ਮਿਲਣ ’ਤੇ ਲਗਾਈ ਰੋਕ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਧਰਮ ਪਰਿਵਰਤਨ ਨੂੰ ਖਾਸ ਤੌਰ ’ਤੇ ਪੰਜਾਬ ਵਿਚ ਧਰਮ ਪਰਿਵਰਤਨ ਨੂੰ ਠੱਲ੍ਹ ਪੈਣ ਵਿਚ ਮਦਦ ਮਿਲੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬਹੁਤ ਹੀ ਸਵਾਗਤਯੋਗ ਹੈ ਕਿ ਅਨੁਸੂਚਿਤ ਜਾਤੀਆਂ (ਐਸ ਸੀ) ਵਰਗ ਦੀਆਂ ਸਹੂਲਤਾਂ ਸਿਰਫ ਹਿੰਦੂ, ਸਿੱਖ ਤੇ ਬੁੱਧ ਧਰਮਰ ਦੇ ਲੋਕਾਂ ਨੂੰ ਮਿਲਣਗੀਆਂ ਅਤੇ ਜੇਕਰ ਕੋਈ ਈਸਾਈ ਬਣਦਾ ਹੈ ਤਾਂ ਫਿਰ ਇਹ ਐਸ ਸੀ ਵਰਗ ਨੂੰ ਮਿਲਦੀਆਂ ਸਹੂਲਤਾਂ ਨਹੀਂ ਲੈ ਸਕੇਗਾ।ਉਹਨਾਂ ਕਿਹਾ ਕਿ ਪੰਜਾਬ ਵਿਚ ਲਾਲਚ ਦੇ ਕੇ ਲੋਕਾਂ ਦਾ ਧਰਮ ਪਰਿਵਰਤਨ ਕਰ ਕੇ ਉਹਨਾਂ ਨੂੰ ਈਸਾਈ ਬਣਾਇਆ ਜਾ ਰਿਹਾ ਸੀ ਤੇ ਇਹ ਮੁੱਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਅਨੇਕਾਂ ਵਾਰ ਪੂਰੇ ਜ਼ੋਰ ਸ਼ੋਰ ਨਾਲ ਚੁੱਕਿਆ ਹੈ ਤੇ ਅਸੀਂ 2000 ਦੇ ਕਰੀਬ ਲੋਕਾਂ ਦੀ ਮੁੜ ਵਾਪਸੀ ਸਿੱਖ ਧਰਮ ਵਿਚ ਕਰਵਾਈ ਵੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਸੁਪਰੀਮ ਕੋਰਟ ਦਾ ਇਹ ਫੈਸਲਾ ਆਇਆ ਹੈ ਤਾਂ ਪੂਰੀ ਆਸ ਹੈ ਕਿ ਇਸ ਨਾਲ ਧਰਮ ਪਰਿਵਰਤਨ ਦੀ ਮੁਹਿੰਮ ਨੂੰ ਖਾਸ ਤੌਰ ’ਤੇ ਪੰਜਾਬ ਵਿਚ ਠੱਲ੍ਹ ਪਵੇਗੀ ਅਤੇ ਲੋਕ ਹੁਣ ਇਹ ਸਮਝ ਲੈਣਗੇ ਕਿ ਲਾਲਚ ਵਿਚ ਆ ਕੇ ਜੇਕਰ ਈਸਾਈ ਧਰਮ ਅਪਣਾਇਆ ਤਾਂ ਐਸ ਸੀ ਵਰਗ ਨੂੰ ਮਿਲਦੀਆਂ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ। ਉਹਨਾਂ ਕਿਹਾ ਕਿ ਐਸ ਸੀ ਵਰਗ ਦੇ ਬੱਚਿਆਂ ਨੂੰ ਨੌਕਰੀਆਂ ਵਿਚ ਰਾਖਵਾਂਕਰਨ, ਸਿੱਖਿਆ ਵਿਚ ਰਾਖਵਾਂਕਰਨ ਤੇ ਹੋਰ ਸਹੂਲਤਾਂ ਮਿਲਦੀਆਂ ਹਨ ਅਤੇ ਜੇਕਰ ਕੋਈ ਈਸਾਈ ਬਣਦਾ ਹੈ ਤਾਂ ਇਹਨਾਂ ਸਹੂਲਤਾਂ ਤੋਂ ਵਾਂਝਾ ਹੋ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਸੁਪਰੀਮ ਕੋਰਟ ਦੇ ਇਸ ਹੁਕਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਧਰਮ ਪਰਿਵਰਤਨ ਦੀ ਮੁਹਿੰਮ ਨੂੰ ਠੱਲ੍ਹ ਪਾਈ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।