ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਪੰਜਾਬ

ਐੱਸ.ਏ.ਐੱਸ. ਨਗਰ ,ਬੋਲੇ ਪੰਜਾਬ ਬਿਊਰੋ :

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੰਨ 1783 ਈ: ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਜੀ ਦੀ ਅਗਵਾਈ ਵਿੱਚ ਦਿੱਲੀ ਫਤਹਿ ਕਰਨ ਦੀ ਯਾਦ ਵਿੱਚ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜੱਥੇ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਜੀ ਦੀ ਅਗਵਾਈ ਵਿੱਚ ਦਿੱਲੀ ਫਤਹਿ ਕਰਨ ਅਤੇ ਲਾਲ ਕਿਲੇ ਤੇ ਖਾਲਸਾਈ ਨਿਸ਼ਾਨ ਲਹਿਰਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨਾਂ ਦੁਆਰਾ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ , ਭਾਈ ਸੁਖਦੇਵ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆ ਬੀਬੀਆਂ, ਭਾਈ ਹਰਨੇਕ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ ਜੀ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸ਼ਹੀਦਾਂ  ਸੋਹਾਣਾ ਵਿੱਖੇ ਅਤਿਅਧੁਨਿਕ ਲੈਬਾਰੇਟਰੀ ਅਤੇ ਡਿਸਪੇਂਸਰੀ ਚੱਲ ਰਹੀ ਇਸ ਤੋਂ ਇਲਾਵਾ ਸੰਗਤਾਂ ਦੀ ਸਹੁਲਤ ਲਈ ਐਮ ਆਰ ਆਈ, ਸੀਟੀ ਸਕੈਨ, ਐਕਸ ਰੇਅ ਅਤੇ ਡੇਂਟਲ ਵਿੰਗ ਆਦਿ ਦੀਆਂ ਸੇਵਾਵਾਂ ਉਪਲਬੱਧ ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।