ਚੰਡੀਗੜ੍ਹ, 28 ਮਾਰਚ, ਬੋਲੇ ਪੰਜਾਬ ਬਿਊਰੋ:
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਹਨਾਂ ਨੇ ਅੱਜ ਮੋਹਾਲੀ ਸਥਿਤ ਮੈਕਸ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ।
ਉਹ ਪੰਜਾਬ ਦਾ ਸਾਬਕਾ ਵਿੱਤ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹੇ। ਉਹ ਜਿਲਾ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।












