ਡਾ. ਚਰਨਜੀਤ ਸਿੰਘ ਐੱਮ ਐੱਲ ਏ ਨੇ ਕੀਤੀ ਸ਼ਿਰਕਤ; ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ
ਮੋਹਾਲੀ 28 ਮਾਰਚ ,ਬੋਲੇ ਪੰਜਾਬ ਬਿਊਰੋ;
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਵਿਖੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕੇ ਦੇ ਐੱਮ ਐੱਲ ਏ ਡਾਕਟਰ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲ ਵਿੱਚ ਨਵੇਂ ਸਥਾਪਿਤ ਕੀਤੇ ਗਏ ਇੰਟਰੈਕਟਿਵ ਪੈਨਲਾਂ ਦਾ ਰਸਮੀ ਉਦਘਾਟਨ ਕੀਤਾ। ਉਦਘਾਟਨੀ ਰਸਮ ਤੋਂ ਬਾਅਦ ਡਾ. ਚੰਨੀ ਵੱਲੋਂ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨਾਲ਼ ਗੱਲਬਾਤ ਕਰਕੇ ਉਹਨਾਂ ਦੀ ਹੋਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਜਿਸ ਵਿੱਚ ਛੇਵੀਂ ਜਮਾਤ ਦੇ ਉੱਤਮ ਭਾਰਦਵਾਜ, ਤਰਨਵੀਰ ਸਿੰਘ ਤੇ ਕਬੀਰ ਸਿੰਘ; ਸੱਤਵੀ ਜਮਾਤ ਦੇ ਅਰਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ ਤੇ ਸੁਖਬੀਰ ਸਿੰਘ; ਨੌਵੀਂ ਜਮਾਤ ਦੇ ਨੀਲ ਭਾਰਦਵਾਜ, ਪੀਰ ਦੀਆ ਤੇ ਜਸ਼ਨਪ੍ਰੀਤ ਸਿੰਘ; ਗਿਆਰ੍ਹਵੀਂ ਏ ਦੇ ਸਾਨੀਆ ਗਿੱਲ, ਤਮੰਨਾ ਤੇ ਪ੍ਰਿਆ; ਗਿਆਰ੍ਹਵੀਂ ਬੀ ਦੇ ਕਿਰਨਵੀਰ ਸਿੰਘ, ਗਗਨਦੀਪ ਕੌਰ ਤੇ ਮਨਪ੍ਰੀਤ ਕੌਰ ; ਇਸ਼ਾਂਤ ਪਵਾਰ, ਜਸਮੀਨ ਕੌਰ ਤੇ ਰੁਚਿਕਾ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ| ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ ਦਾ ਯੁੱਗ ਤਕਨਾਲੋਜੀ ਦਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਇੰਟਰੈਕਟਿਵ ਪੈਨਲ ਤੇ ਆਧੁਨਿਕ ਲੈਬਾਂ ਦੀ ਸਹੂਲਤ ਮਿਲਣ ਨਾਲ ਗਰੀਬ ਪਰਿਵਾਰਾਂ ਦੇ ਬੱਚੇ ਵੀ ਕਾਨਵੈਂਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਹਾਸਲ ਕਰ ਸਕਣਗੇ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ ਨਾਲ ਪੜ੍ਹਾਈ ਕਰਨ ਅਤੇ ਦੇਸ਼ ਦੇ ਉੱਜਵਲ ਭਵਿੱਖ ਦਾ ਹਿੱਸਾ ਬਣਨ।ਆਗੂ ਜਗਤਾਰ ਸਿੰਘ ਘੜੂੰਆਂ ਵੱਲੋਂ ਇਸ ਮੌਕੇ ਲਗਾਏ ਗਏ ਬਿਜਨੇਸ ਬਲਾਸਟਰ ਸਟਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇ ਰਹੀ ਹੈ |ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਵੰਦਨਾ ਨੇ ਸਕੂਲ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਾਰੇ ਸਟਾਫ਼ ਦਾ ਧੰਨਵਾਦ ਕੀਤਾ |ਸਮਾਗਮ ਦੇ ਅੰਤ ਵਿੱਚ ਸਕੂਲ ਸਟਾਫ਼ ਵੱਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ












