ਸਰਪੰਚ ਕਿਰਨਦੀਪ ਕੌਰ ਨੇ ਕੀਤਾ ਵਿਦਿਆਰਥੀਆਂ ਨੂੰ ਸਨਮਾਨਿਤ
ਪੰਜਾਬ ਸਰਕਾਰ ਸਕੂਲ ਨੂੰ ਦਸਵੀਂ ਦੇ ਪੱਧਰ ਤੱਕ ਕਰੇ ਅਪਗਰੇਡ -ਹਰਜੀਤ ਸਿੰਘ
ਮੋਹਾਲੀ 28 ਮਾਰਚ,ਬੋਲੇ ਪੰਜਾਬ ਬਿਊਰੋ:
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਰੁੜਕਾ ਜਿਲ੍ਹਾ ਮੋਹਾਲੀ ਦਾ ਸਾਲਾਨਾ ਰਿਜਲਟ ਬਹੁਤ ਹੀ ਸ਼ਾਨਦਾਰ ਰਿਹਾ। ਵੱਖ-ਵੱਖ ਕਲਾਸਾਂ ਵਿੱਚ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕਲਾਸ ਪਹਿਲੀ ਵਿੱਚ ਹਰਲੀਨ ਕੌਰ, ਦੂਜੀ ਵਿੱਚ ਸਾਨੀਆ ਬੱਸੀ, ਤੀਜੀ ਵਿੱਚ ਪ੍ਰਿੰਸ, ਚੌਥੀ ਵਿੱਚ ਵਿਵਾਨਦੀਪ ਸਿੰਘ ਅਤੇ ਪੰਜਵੀਂ ਵਿੱਚ ਸਾਹਿਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਖੁਸ਼ੀ ਦੇ ਮੌਕੇ ‘ਤੇ ਪਿੰਡ ਦੀ ਸਰਪੰਚ ਕਿਰਨਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨਾਲ ਹੀ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਦੱਸਣਾ ਬਣਦਾ ਹੈ ਕਿ ਸਕੂਲ ਦੇ ਹੈਡ ਅਧਿਆਪਕ ਨੀਤੂ ਰਾਣੀ ਦੀ ਅਗਵਾਈ ਹੇਠ ਅਧਿਆਪਕਾਂ ਵਿੱਚ ਮੈਡਮ ਮਲਿਕਾ, ਮਨਜੀਤ ਕੌਰ, ਹਰਪ੍ਰੀਤ ਕੌਰ ਅਤੇ ਰੀਤੂ ਸ਼ਰਮਾ ਦੀ ਮਹੱਤਵਪੂਰਨ ਭੂਮਿਕਾ ਰਹੀ, ਜਿਨ੍ਹਾਂ ਦੀ ਮਿਹਨਤ ਨਾਲ ਬੱਚਿਆਂ ਨੇ ਉੱਚ ਪ੍ਰਦਰਸ਼ਨ ਕੀਤਾ।

ਇਸ ਦੇ ਨਾਲ ਅਧਿਆਪਕਾਂ ਨੇ ਹਾਜ਼ਰ ਮੀਡੀਆ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਕੂਲ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਕਾਰਜਕ੍ਰਮ ਅਤੇ ਨੈਤਿਕ ਸਿੱਖਿਆ ‘ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਉਹਨਾਂ ਨੇ ਪਿੰਡ ਦੇ ਸਰਪੰਚ ਮੈਡਮ ਕਿਰਨਦੀਪ ਕੌਰ ਹੁਰਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਉਨਾਂ ਵੱਲੋਂ ਜਿੱਥੇ ਪਿੰਡ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਗਿਆ ਉੱਥੇ ਹੀ ਜਦੋਂ ਜਦੋਂ ਵੀ ਉਹ ਸਕੂਲ ਦੇ ਵਿਕਾਸ ਲਈ ਉਹਨਾਂ ਦੇ ਕੋਲ ਗਏ ਤਾਂ ਸਰਪੰਚ ਵੱਲੋਂ ਉਹਨਾਂ ਨੂੰ ਪੂਰੀ ਮਦਦ ਦਿੱਤੀ ਗਈ ।ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਕਸ ਸਰਪੰਚ ਹਰਜੀਤ ਸਿੰਘ ਵੱਲੋਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਹੁਰਾਂ ਨੂੰ ਅਪੀਲ ਕੀਤੀ ਗਈ ਕਿ ਸਕੂਲ ਨੂੰ ਦਸਵੀਂ ਜਮਾਤ ਤੱਕ ਅਪਗਰੇਡ ਕੀਤਾ ਜਾਵੇ ਤਾਂ ਜੋ ਪਿੰਡ ਦੇ ਬੱਚਿਆਂ ਨੂੰ ਉੱਚੀ ਸਿੱਖਿਆ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਕੂਲ ਦੇ ਨਤੀਜੇ ਸਾਬਤ ਕਰਦੇ ਹਨ ਕਿ ਇੱਥੇ ਸਿੱਖਿਆ ਦਾ ਮਿਆਰ ਕਾਫੀ ਉੱਚਾ ਹੈ।ਇਸ ਮੌਕੇ ਪਿੰਡ ਵਾਸੀਆਂ ਅਤੇ ਮਾਪਿਆਂ ਵੱਲੋਂ ਵੀ ਇਸ ਮੰਗ ਦਾ ਸਮਰਥਨ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਸਰਕਾਰ ਵੱਲੋਂ ਜਲਦ ਹੀ ਸਕੂਲ ਨੂੰ ਅਪਗਰੇਡ ਕੀਤਾ ਜਾਵੇਗਾ।










