ਗੁਰਦਾਸਪੁਰ 29 ਮਾਰਚ ,ਬੋਲੇ ਪੰਜਾਬ ਬਿਊਰੋ :
ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਮੌਚਪੁਰ ਦੇ 25 ਸਾਲਾ ਨੌਜਵਾਨ ਕੁਲਵੰਤ ਸਿੰਘ ਦੀ ਦੁਬਈ ਵਿੱਚ ਹੋਈ ਸ਼ੱਕੀ ਮੌਤ ਨੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।ਮ੍ਰਿਤਕ ਦੇ ਪਿਤਾ ਅਜੀਤ ਸਿੰਘ ਅਤੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਰੋਜ਼ੀ-ਰੋਟੀ ਦੀ ਖਾਤਰ ਖਾੜੀ ਦੇਸ਼ਾਂ ਵਿੱਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਪਿੰਡ ਆਇਆ ਸੀ ਅਤੇ ਵਿਆਹ ਕਰਵਾਉਣ ਤੋਂ ਬਾਅਦ ਵਾਪਸ ਦੁਬਈ ਚਲਿਆ ਗਿਆ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕੁਲਵੰਤ ਆਪਣੇ ਕਮਰੇ ਤੋਂ ਬਾਹਰ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਖ਼ੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ।










