ਸਰਕਾਰੀ ਸਮਾਰਟ ਸਕੂਲ ਨੂੰ ਫੇਸ -6 ਨੂੰ ਦਿੱਤੇ ਗਏ ਦੋ -ਟੱਚ ਪੈਨਲ

ਪੰਜਾਬ

ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਲਈ ਵਚਨਬੱਧ – ਆਰ.ਪੀ. ਸ਼ਰਮਾ

ਮੋਹਾਲੀ 28 ਮਾਰਚ,ਬੋਲੇ ਪੰਜਾਬ ਬਿਊਰੋ;

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ , ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਏ ਜਾਣ ਦੇ ਲਈ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਵਿਦਿਆਰਥੀਆਂ ਦੇ ਲਈ ਸਕੂਲ ਦੇ ਵਿੱਚ ਢੁਕਵਾਂ ਵਾਤਾਵਰਨ ਮੁਹਈਆ ਕਰਵਾਏ ਜਾਣ ਦੇ ਲਈ ਸਰਕਾਰ ਦੀ ਤਰਫੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ, ਇਹ ਗੱਲ ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਰਜਿੰਦਰ ਪ੍ਰਸਾਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਸਾਬਕਾ ਕੌਂਸਲਰ -ਰਜਿੰਦਰ ਪ੍ਰਸਾਦ ਸ਼ਰਮਾ ਸਰਕਾਰੀ ਸਮਾਰਟ ਸਕੂਲ ਫੇਸ -6 ਨੂੰ ਦੋ ਟੱਚ ਪੈਨਲ ਵਿਦਿਆਰਥੀਆਂ ਨੂੰ ਸਪੁਰਦ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਸਕੂਲ ਕੈਂਪਸ ਦੇ ਵਿੱਚ ਮਾਪੇ -ਅਧਿਆਪਕ ਮਿਲਣੀ ਪ੍ਰੋਗਰਾਮ ਦੇ ਤਹਿਤ ਸਰਕਾਰ ਵੱਲੋਂ ਦੋ ਟੱਚ ਪੈਨਲ ਮੁਹਈਆ ਕਰਵਾਏ ਗਏ ਹਨ , ਰਜਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਨੂੰ ਪੰਜਾਬ ਟੱਚ 50 ਪੈਨਲ ਦਿੱਤੇ ਜਾ ਰਹੇ ਹਨ , ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ
ਯਤਨਾਂ ਦੇ ਨਾਲ ਮੋਹਾਲੀ ਹਲਕੇ ਦੇ ਵਿੱਚ ਵਿਕਾਸ ਕਾਰਜ ਵੀ ਨਾਲ ਵੱਡੀ ਪੱਧਰ ਤੇ ਚੱਲ ਰਹੇ ਹਨ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ , ਵੱਡੇ ਪੱਧਰ ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ , ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਗਾਤਾਰ ਹੰਬਲਾ ਮਾਰਿਆ ਜਾ ਰਿਹਾ ਹੈ, ਇਸ ਮੌਕੇ ਤੇ ਉਹਨਾਂ ਕਿਹਾ ਕਿ ਹਲਕੇ ਦੇ ਲੋਕੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਮਿਲ ਕੇ ਲਗਾਤਾਰ ਉਹਨਾਂ ਦਾ ਧੰਨਵਾਦ ਕਰ ਰਹੇ ਹਨ , ਕਿ ਜਿਸ ਤਰ੍ਹਾਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਹਲਕੇ ਵਿੱਚ ਲੋਕਾਂ ਦੇ ਚਿਰਕੌਣੇ ਮਸਲੇ ਹੱਲ ਕੀਤੇ ਜਾ ਰਹੇ ਹਨ, ਜਦਕਿ ਹੋਰਨਾ ਸਰਕਾਰਾਂ ਦੇ ਨੁਮਾਇੰਦਿਆਂ ਦੀ ਤਰਫੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਦੇ ਲਈ ਕਦੇ ਵੀ ਗੰਭੀਰਤਾ ਨਾਲ ਯਤਨ ਨਹੀਂ ਕੀਤੇ ਗਏ, ਰਜਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤਰਫੋਂ ਸਕੂਲਾਂ ਨੂੰ ਸਮੇਂ ਸਮੇਂ ਤੇ ਦਿੱਤੀਆਂ ਸਹੂਲਤਾਂ ਕਮਰਿਆਂ ਵਾਸਤੇ ਫਰਨੀਚਰ ਅਤੇ ਆਦਿ ਵਾਸਤੇ ਗਰਾਂਟਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ , ਇਸ ਮੌਕੇ ਤੇ ਇਸ ਮੌਕੇ ਤੇ ਸ਼੍ਰੀਮਤੀ ਸ਼ੇਖਾ ਸ਼ਰਮਾ ਹੈਡ ਮਿਸਟਰਸ ਦੀ ਤਰਫੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ, ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਸੋਢੀ ਵੱਲੋਂ ਵੀ ਸ਼ਰਮਾ ਜੀ ਦਾ ਧੰਨਵਾਦ ਕੀਤਾ ਗਿਆ,
ਇਸ ਮੌਕੇ ਤੇ ਜਸਮੀਤ ਸਿੰਘ ਭੱਟ ,ਕ੍ਰਪਾਲ ਸਿੰਘ ,ਹਰਮਨ ਸਿੰਘ ,ਬਲਦੇਵ ਰਾਏ ਸ਼ਰਮਾ, ਗੁਲਜਾਰ ਸਿੰਘ ,ਰਾਜ ਕੁਮਾਰ ਵੀ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।