ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ/ਲੁਧਿਆਣਾ, 24 ਮਾਰਚ,ਬੋਲੇ ਪੰਜਾਬ ਬਿਊਰੋ; ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ […]

Continue Reading

ਬਦਲਾਅ ਬੌਂਦਲਿਆ; ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਸੀਆ ਲਾਠੀਚਾਰਜ!

ਭਗਵੰਤ ਮਾਨ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਸੰਗਰੂਰ :ਡੀਟੀਐਫ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਤੇ ਨਜ਼ਰਬੰਦੀ ਕਰਨ ਦੀ ਡੀਟੀਐਫ ਵੱਲੋਂ ਸਖਤ ਨਿਖੇਧੀ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਖਾਲੀ ਹਜ਼ਾਰਾਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ: ਡੀਟੀਐਫ ਪੰਜਾਬ ਸਰਕਾਰ ਦੀ ਪ੍ਰਚਾਰਿਤ ‘ਸਿੱਖਿਆ ਕ੍ਰਾਂਤੀ’ ਹਕੀਕਤ ਤੋਂ ਕੋਹਾਂ ਦੂਰ: ਡੀ.ਟੀ.ਐੱਫ. ਸੰਗਰੂਰ, 24 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ […]

Continue Reading

ਇਨ-ਸਰਵਿਸ PSTET ਪ੍ਰੀਖਿਆ ਦੀ ਤਰੀਕ ਦਾ ਐਲਾਨ

ਮੋਹਾਲੀ 24 ਮਾਰਚ ,ਬੋਲੇ ਪੰਜਾਬ ਬਿਊਰੋ; ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਵੱਲੋਂ ਇਨ-ਸਰਵਿਸ (ਸੇਵਾ ਨਿਭਾਅ ਰਹੇ) ਅਧਿਆਪਕਾਂ ਲਈ ਇੱਕ ਵਿਸ਼ੇਸ਼ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਪੀ.ਐੱਸ.ਟੈੱਟ-1 (PSTET-1) ਅਤੇ ਪੀ.ਐੱਸ.ਟੈੱਟ-2 (PSTET-2) ਦੀ ਪ੍ਰੀਖਿਆ ਦੀ ਮਿਤੀ ਤੈਅ ਕਰ ਦਿੱਤੀ ਹੈ। ਇਹ ਪ੍ਰੀਖਿਆ 19 ਅਪ੍ਰੈਲ, 2026 ਨੂੰ ਲਈ ਜਾਵੇਗੀ। ਵਿਭਾਗ ਵੱਲੋਂ ਜਾਰੀ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਵਿਭਾਗੀ ਮੁਖੀ ਵਿਰੁੱਧ ਸੰਘਰਸ਼ ਦਾ ਐਲਾਨ

16 ਅਪ੍ਰੈਲ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਹੋਵੇਗਾ ਸੂਬਾ ਪੱਧਰੀ ਧਰਨਾ ਪਟਿਆਲਾ , 24, ਮਾਰਚ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਫੀਲਡ ਮੁਲਾਜ਼ਮਾ, ਇਨਲਿਸਟਮੈਂਟ, ਆਊਟਸੋਰਸਿੰਗ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਦੇ ਅਧਾਰਤ ਤੇ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਨਵੀਨਰ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ। […]

Continue Reading

ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਦਾ ਚੋਣ ਇਜਲਾਸ ਹੋਇਆ

ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਤੇ ਧਰਮ ਪਾਲ ਅਜ਼ਾਦ ਨੂੰ ਜਨਰਲ ਸਕੱਤਰ ਚੁਣਿਆ ਗਿਆ ਇਹ ਮਾਨ ਸਰਕਾਰ ਵੱਲੋਂ ਹਮੇਸ਼ਾ ਹੀ ਮੁਲਾਜ਼ਮਾਂ/ ਪੈਨਸ਼ਨਰਾਂ ਨਾਲ ਧੋਖਾਂ ਹੀ ਕੀਤਾ ਹੈ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਜਾਂਦੀ ਹੈ ਹੁਣ ਇਸ ਸਰਕਾਰ ਨੂੰ 2027 ਦੀਆ ਆਮ ਚੋਣਾਂ ਵਿੱਚ ਸਬਕਾ ਸਿਖਾਉਣ ਲਈ ਵੀ ਸਮਾਂ ਆ ਗਿਆ ਹੈਅੰਤ ਵਿੱਚ ਹਰਚੰਦ ਸਿੰਘ […]

Continue Reading

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ;- ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦਿਆਂ ਦੋ ਮੰਤਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਹ ਕਦਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਅਹੁਦਿਆਂ ਨੂੰ ਭਰਨ ਲਈ ਚੁੱਕਿਆ ਗਿਆ ਹੈ।ਜਾਣਕਾਰੀ ਮੁਤਾਬਕ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਰਵਜੋਤ ਸਿੰਘ ਨੂੰ ਇਕ-ਇਕ ਹੋਰ ਵਿਭਾਗ […]

Continue Reading

ਤਪਦਿਕ ਹੋਣ ‘ਤੇ ਘਬਰਾਉਣ ਦੀ ਲੋੜ ਨਹੀਂ : ਡਾ. ਸੰਗੀਤਾ ਜੈਨ

ਵਿਸ਼ਵ ਟੀ. ਬੀ. ਦਿਵਸ ਮੌਕੇ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ ,ਬੋਲੇ ਪੰਜਾਬ ਬਿਊਰੋ: ਵਿਸ਼ਵ ਟੀ. ਬੀ. ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ l ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਟੀ. ਬੀ. ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦਸਿਆ ਕਿ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ […]

Continue Reading

ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਹੋਇਆ ਵੱਡਾ ਧਮਾਕਾ

ਨਵੀਂ ਦਿੱਲੀ, 24 ਮਾਰਚ ,ਬੋਲੇ ਪੰਜਾਬ ਬਿਊਰੋ; ਟੈਕਸਾਸ ਦੇ ਪੋਰਟ ਆਰਥਰ ਵਿੱਚ ਵੈਲੇਰੋ ਤੇਲ ਰਿਫਾਇਨਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਨਾਲ ਭਿਆਨਕ ਅੱਗ ਲੱਗ ਗਈ। ਰਿਪੋਰਟਾਂ ਅਨੁਸਾਰ, ਨੇੜਲੇ ਨਿਵਾਸੀਆਂ ਨੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ, ਜਿਸ ਨਾਲ ਉਨ੍ਹਾਂ ਦੇ ਘਰ ਹਿੱਲ ਗਏ। ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਰਿਫਾਇਨਰੀ ਪੈਟਰੋਲ, ਡੀਜ਼ਲ ਅਤੇ ਜੈੱਟ […]

Continue Reading

ਐਨ ਐੱਸ ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਨਾਲ ਜੁੜਨ ’ਤੇ ਖਾਸ ਜੋਰ

250 ਭਾਗੀਦਾਰਾਂ ਵਿੱਚ ਰਾਜ ਐਨ ਐੱਸ ਐੱਸ ਅਧਿਕਾਰੀ, ਪ੍ਰੋਗਰਾਮ ਕੋਆਰਡੀਨੇਟਰ, ਪ੍ਰੋਗਰਾਮ ਅਧਿਕਾਰੀ, ਰਾਸ਼ਟਰੀ ਐਵਾਰਡੀ ਅਤੇ ਵਲੰਟੀਅਰ ਸ਼ਾਮਲ ਖਰੜ (ਐਸ.ਏ.ਐਸ. ਨਗਰ), 24 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ ਸੂਬਾਈ ਐਨ ਐੱਸ ਐੱਸ ਕਨਵੈਂਸ਼ਨ ਦਾ ਅੱਜ ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਟੀ, ਘੜੂੰਆਂ ਵਿੱਚ ਉਤਸ਼ਾਹਪੂਰਵਕ ਸ਼ੁਭ ਆਰੰਭ ਹੋਇਆ। ਇਸ ਮੌਕੇ ਲਗਭਗ 250 ਭਾਗੀਦਾਰਾਂ ਨੇ […]

Continue Reading