ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਹੈਡ ਆਫਿਸ 1406/22 ਚੰਡੀਗੜ੍ਹ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਅਤੇ ਵਿਭਾਗ ਵਲੋਂ ਇਹਨਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ। ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦਾ ਪੈਰੋਕਾਰ ਸਮਝਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।ਮੈਡੀਕਲ ਕਾਲਜਾਂ ਵਿੱਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ। ਪ.ਸ.ਸ.ਫ. ਦੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਅਤੇ ਡੀ ਆਰ ਐਮ ਈ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ। ਜੱਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹਨਾਂ ਸਿਹਤ ਮੁਲਾਜ਼ਮਾਂ ਨਾਲ ਗਾਲਬਾਤ ਰਾਹੀ ਮੰਗਾਂ ਨੂੰ ਹੱਲ ਨਾਂ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾਂ ਕੀਤਾ ਗਿਆ ਤਾਂ ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਇਹਨਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਪਿੜ ਵਿੱਚ ਹੈ।ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਜਤਿੰਦਰ ਕੁਮਾਰ, ਰਜਿੰਦਰ ਸਿੰਘ ਰਿਆੜ, ਤਰਸੇਮ ਮਾਧੋਪੁਰੀ, ਚਮਕੌਰ ਸਿੰਘ ਨਾਭਾ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਖਾਨਪੁਰ, ਸਿਮਰਜੀਤ ਸਿੰਘ ਬਰਾੜ, ਮਾਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਦਵਿੰਦਰ ਸਿੰਘ ਬਿੱਟੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਆਦਿ ਆਗੂ ਵੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।