ਚੰਡੀਗੜ੍ਹ 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ ਲਿਖੀ ਹੈ। ਜਿਸ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਜਾਰੀ ਕਰਨ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਰਜ਼ੀ ਵਾਪਸ ਲੈ ਲਈ ਜਾਵੇ। ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਇਸ ਮਾਮਲੇ ਵਿੱਚ SGPC ਨੂੰ ਸਪਸ਼ਟ ਆਦੇਸ਼ ਜਾਰੀ ਕਰੇ ਅਤੇ ਅਪੀਲ ਵਾਪਿਸ ਲੈਣ ਸੰਬੰਧੀ ਜ਼ਰੂਰੀ ਕਦਮ ਚੁੱਕੇ ਜਾਣ।
ਰਾਜੋਆਣਾ ਨੇ ਕਿਹਾ ਕਿ ਉਹ ਜੇਲ੍ਹ ਵਿੱਚ 30 ਸਾਲ ਤੋਂ ਵੱਧ ਸਮਾਂ ਬਿਤਾ ਚੁੱਕੇ ਹਨ। ਉਨ੍ਹਾਂ ਨੇ ਆਪਣੀ ਚਿੱਠੀ ‘ਚ ਕਿਹਾ ਕਿ SGPC ਵੱਲੋਂ ਕੀਤੀ ਗਈ ਰਹਿਮ ਦੀ ਅਰਜ਼ੀ ਹੁਣ “ਕੌਮੀ ਅਪਮਾਨ ਦਾ ਪ੍ਰਤੀਕ” ਬਣ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਅਪੀਲ ਵਾਪਸ ਲੈਣ ਦੀ ਪ੍ਰਕਿਰਿਆ 10 ਦਿਨਾਂ ਅੰਦਰ ਪੂਰੀ ਕੀਤੀ ਜਾਵੇ। ਇਹ ਵੀ ਉਨ੍ਹਾਂ ਨੇ ਉੱਠਾਇਆ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਰਹਿਮ ਦੀ ਅਰਜ਼ੀ ‘ਤੇ 14 ਸਾਲ ਬੀਤ ਜਾਣ ਦੇ ਬਾਵਜੂਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ।
















