ਚੰਡੀਗੜ੍ਹ ਧਮਾਕੇ ਤੋਂ ਬਾਅਦ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੂੰ ਤਿੰਨ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ ਅਤੇ ਇਹ ਹੁਣ ਧਮਕੀ ਮਿਲਣ ਦਾ ਚੌਥਾ ਮਾਮਲਾ ਹੈ।

ਹੁਣ ਤੱਕ ਸਾਰੀਆਂ ਈਮੇਲਾਂ ਹਾਈ ਕੋਰਟ ਰਜਿਸਟਰਾਰ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀਆਂ ਗਈਆਂ ਹਨ। ਸੁਰੱਖਿਆ ਏਜੰਸੀਆਂ ਹਾਈ ਕੋਰਟ ਦੀ ਜਾਂਚ ਕਰ ਰਹੀਆਂ ਹਨ। ਜਦੋਂ ਕਿ ਈਮੇਲ ਭੇਜਣ ਦੇ ਸੋਰਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।