ਮੋਹਾਲੀ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ;
ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 18ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ , ਬਲਾਕ ਪ੍ਰਧਾਨ ਕੁਲਵੰਤ ਕੌਰ ਕੋਮਲ ਦੀ ਅਗਵਾਈ ਹੇਠ ਇਸ ਬਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਵੀ ਵਾਅਦੇ ਅਤੇ ਜੋ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਲੋਕਾਂ ਦੀਆਂ ਚਿਰਕੋਣੀਆ ਮੰਗਾਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋ ਗਈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂ ਵੱਡੀ ਗਿਣਤੀ ਵਿੱਚ ਰੋਜ਼ਾਨਾ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਬਾਘਾ ਬਾਰਡਰ ਜਾ ਰਹੇ ਹਨ, ਅਤੇ ਜਿਉਂ- ਜਿਉਂ ਇਸ ਯਾਤਰਾ ਨੂੰ ਲੈ ਕੇ ਹੋਰਨਾਂ ਲੋਕਾਂ ਨੂੰ ਪਤਾ ਚੱਲਦਾ ਹੈ ਤਾਂ ਉਹ ਤੁਰੰਤ ਪੂਰੇ ਉਤਸਾਹ ਦੇ ਨਾਲ ਸੰਬੰਧਿਤ ਬੂਥਾਂ ਦੇ ਇੰਚਾਰਜਾਂ ਨੂੰ ਯਾਤਰਾ ਸਬੰਧੀ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਸਰਕਾਰ ਵੱਲੋਂ ਸ਼ਰਧਾਲੂਆਂ ਦੇ ਆਉਣ ਜਾਣ ਅਤੇ ਰਹਿਣ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ, ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਸ਼ਰਧਾਲੂਆਂ ਦੇ ਨਾਲ ਮੈਡੀਕਲ ਮਾਹਿਰ ਅਤੇ ਗਾਈਡ ਵੀ ਹਰ ਵੇਲੇ ਮੌਜੂਦ ਰਹਿੰਦੇ ਹਨ, ਜਦਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਯਾਤਰਾ ਦੌਰਾਨ ਹੁੱਲੜਬਾਜੀ ਦੀ ਗੱਲ ਆਖੀ ਜਾ ਰਹੀ ਹੈ, ਜੋ ਕਿ ਸਰਾਸਰ ਅਤੇ ਝੂਠ ਦਾ ਪੁਲੰਦਾ ਹੈ, ਕਿਉਂਕਿ ਵਿਰੋਧੀਆਂ ਕੋਲ ਹੁਣ ਬੋਲਣ ਦੇ ਲਈ ਝੂਠ ਤੋਂ ਇਲਾਵਾ ਹੋਰ ਕੁਝ ਨਹੀਂ ਬਚਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਸ਼ਰਧਾਲੂ ਪਾਵਨ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਿਰ ਅਤੇ ਵਾਲਮੀਕੀ ਮੰਦਰ ਰਾਮ ਤੀਰਥ ਵਿਖੇ ਜਾਂਦੇ ਹਨ ਤਾਂ ਹਰ ਇੱਕ ਦਾ ਆਪਣੇ ਆਪ ਹੀ ਸ਼ਰਧਾ ਦੇ ਨਾਲ ਸਿਰ ਝੁਕ ਜਾਂਦਾ ਹੈ। ਅਤੇ ਜਦੋਂ ਸ਼ਰਧਾਲੂ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਵਾਂਗ ਅਤੇ ਬਾਘਾ ਬਾਰਡਰ ਵਿਖੇ ਪਹੁੰਚਦੇ ਹਨ ਤਾਂ ਉੱਥੇ ਹੁੱਲੜਬਾਜੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਯਾਤਰਾ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਭਨਾ ਬੂਥਾਂ ਤੋਂ ਸ਼ਰਧਾਲੂਆਂ ਨੂੰ ਯਾਤਰਾ ਲਈ ਰਵਾਨਾ ਕੀਤੇ ਜਾਣ ਦੇ ਲਈ ਰਜਿਸਟਰੇਸ਼ਨ ਕਰਵਾਈ ਜਾਂਦੀ ਰਹੇਗੀ, , ਇਸ ਮੌਕੇ ਤੇ ਮੌਜੂਦ ਹਲਕਾ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਕਿਹਾ ਕਿ ਸ਼ਰਧਾਲੂਆਂ ਵਿੱਚ ਇਸ ਯਾਤਰਾ ਨੂੰ ਲੈ ਕੇ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਉਹ ਆਪ- ਮੁਹਾਰੇ ਰੋਜ਼ਾਨਾ ਇਸ ਯਾਤਰਾ ਦੇ ਲਈ ਰਜਿਸਟਰੇਸ਼ਨ ਕਰਵਾ ਰਹੇ ਹਨ, ਉਹਨਾਂ ਕਿਹਾ ਕਿ ਯਾਤਰਾ ਤੋਂ ਬਾਅਦ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਨਾਲ ਆਪਣੇ ਤਜਰਬੇ ਸਾਂਝੇ ਕਰਦੇ ਹਨ ਅਤੇ ਉਹਨਾਂ ਦਾ ਧੰਨਵਾਦ ਕਰਦੇ ਹਨ, ਫੂਲਰਾਜ ਸਿੰਘ ਹੋਰਾਂ ਕਿਹਾ ਕਿ ਕੁਲਵੰਤ ਸਿੰਘ ਵਿਧਾਇਕ ਹੋਰਾਂ ਦੇ ਵੱਲੋਂ ਵੀ ਲਗਾਤਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਉਹਨਾਂ ਤੋਂ ਰਿਪੋਰਟ ਮੰਗੀ ਜਾਂਦੀ ਹੈ, ਤਾਂ ਕਿ ਕੋਈ ਵੀ ਸ਼ਰਧਾਲੂ ਇਸ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ, ਇਸ ਮੌਕੇ ਤੇ ਫੂਲ ਰਾਜ ਸਿੰਘ ਹੋਰਾਂ ਤੋਂ ਇਲਾਵਾ ਸੁਰਿੰਦਰ ਸਿੰਘ ਰੋਡਾ ਸੁਹਾਣਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਜਗਦੀਸ਼ ਸਿੰਘ ਸੁਹਾਣਾ ਜਗਤਾਰ ਸਿੰਘ, ਜਸਵਿੰਦਰ ਸਿੰਘ ਪਿੰਕਾ, ਸੁਖਦੇਵ ਸਿੰਘ ਸੁਹਾਣਾ, ਮਨੋਹਰ ਸਿੰਘ ਸੁਹਾਣਾ, ਰਣਧੀਰ ਸਿੰਘ ਸੁਹਾਣਾ, ਸਤਨਾਮ ਸਿੰਘ ਸੁਹਾਣਾ, ਮਾਨ ਸਿੰਘ ,ਅਮਰ ਸਿੰਘ, ਮਨੋਹਰ ਲਾਲ, ਹਰੀ ਕਿਸ਼ੋਰ , ਸੁਖਦੇਵ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ ਵੀ ਹਾਜਰ ਸਨ,












