ਨਾਮਧਾਰੀ ਦਲੀਪ ਸਿਹੁੰ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਨਿਖੇਧੀ, ਸਖ਼ਤ ਕਾਰਵਾਈ ਦੀ ਮੰਗ
ਨਵੀਂ ਦਿੱਲੀ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਲੁਧਿਆਣਾ ਅੰਦਰ ਭਾਈ ਰਣਧੀਰ ਸਿੰਘ ਕਲੋਨੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖ਼ੇ ਗੁਰਮਤਿ ਪ੍ਰਚਾਰ ਲਹਿਰ ਆਰੰਭ ਕਰਦਿਆਂ ਐਸਜੀਪੀਸੀ ਦੇ ਸਹਿਯੋਗ ਨਾਲ ਆਤਮ ਰਸ ਕੀਰਤਨ ਦਰਬਾਰ ਆਯੋਜਿਤ ਕੀਤਾ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਪ੍ਰਧਾਨ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸਤਿੰਦਰਬੀਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਅਨੰਦਪੁਰੀ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ। ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਨੇ ਦਸਿਆ ਅਸੀਂ ਬੀਤੇ ਸਾਲ ਵੀ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਦੇਸ਼ ਦੇ ਵੱਖ ਵੱਖ ਸ਼ਹਿਰਾ ਅੰਦਰ ਗੁਰਮਤਿ ਪ੍ਰਚਾਰ ਕੀਰਤਨ ਲਹਿਰ ਚਲਾਈ ਸੀ ਜਿਸ ਵਿਚ ਵਡੀ ਗਿਣਤੀ ਅੰਦਰ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਇਲਾਹੀ ਲਾਹਾ ਲਿਆ ਸੀ, ਜਿਸ ਨੂੰ ਦੇਖਦਿਆਂ ਰਾਗੀ ਸਭਾ ਨੇ ਰਾਗੀ ਜਥੇਆਂ ਨਾਲ ਵਿਚਾਰ ਉਪਰੰਤ ਇਸ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਵੱਡੇ ਪੱਧਰ ਤੇ ਪ੍ਰਚਾਰਨ ਲਈ ਦੇਸ਼ ਦੇ ਵੱਖ ਵੱਖ ਸ਼ਹਿਰਾ ਵਿਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਮਧਾਰੀ ਧੜੇ ਦੇ ਇਕ ਮੁੱਖੀ ਠਾਕੁਰ ਦਿੱਲੀਪ ਸਿੰਘ ਵਲੋਂ ਚਵਰ ਤਖਤ ਦੇ ਮਾਲਿਕ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੇ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਪੰਥ ਅੰਦਰ ਇਸ ਦਾ ਵੱਡੇ ਪੱਧਰ ਤੇ ਵਿਰੋਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇੰਨ੍ਹਾ ਵਲੋਂ ਪਹਿਲਾਂ ਵੀ ਗੁਰੂ ਸਾਹਿਬਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਰਹੀ ਹੈ ਇਸ ਲਈ ਅਸੀਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਐਸਜੀਪੀਸੀ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਲਕਾ, ਪੰਥ ਦੀ ਸਮੁੱਚੀ ਸੰਪਰਦਾਵਾਂ, ਜੱਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਅਤਿ ਗੰਭੀਰ ਮੁੱਦੇ ਉਪਰ ਪੰਥਕ ਰਹਿਤ ਮਰਿਆਦਾ ਅਨੁਸਾਰ ਦਿੱਲੀਪ ਸਿਹੁੰ ਉਪਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਏ । ਅੰਤ ਵਿਚ ਉਨ੍ਹਾਂ ਕਿਹਾ ਜਿਨ੍ਹਾਂ ਨੇ ਵੀ ਗੁਰੂ ਸਾਹਿਬ ਦੀ ਨਿੰਦਿਆਂ ਕੀਤੀ ਹੈ ਪੰਥ ਨੇ ਓਸ ਦੀ ਭਾਜੀ ਮੋੜੀ ਹੈ ਤੇ ਸਾਨੂੰ ਵਿਸ਼ਵਾਸ ਹੈ ਕਿ ਜਲਦ ਹੀ ਕੌਈ ਸੂਰਮਾ ਉੱਠੇਗਾ ਤੇ ਇਸ ਦਿੱਲੀਪ ਸਿੰਘ ਨੂੰ ਵੀ ਮਤ ਦੇਵੇਗਾ ।











