ਸੰਵਾਦ ਪ੍ਰੋਗਰਾਮ ਤਹਿਤ ਵਿਧਾਇਕਾ ਨੀਨਾ ਮਿੱਤਲ ਨੇ ਮਾਨ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ

ਪੰਜਾਬ

ਲੋਕਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਰੰਟੀਆਂ ਦਾ ਧੰਨਵਾਦ ਕੀਤਾ ਅਤੇ ਡਾਲੀਮਾ ਵਿਹਾਰ ਦੀਆਂ ਸਮੱਸਿਆਵਾਂ ਵੀ ਦੱਸੀਆਂ

ਰਾਜਪੁਰਾ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਡਾਲੀਮਾ ਵਿਹਾਰ ਵਿੱਚ ਆਮ ਆਦਮੀ ਪਾਰਟੀ ਵੱਲੋਂ “ਭਗਵੰਤ ਮਾਨ ਨਾਲ ਸ਼ਾਨਦਾਰ ਚਾਰ ਸਾਲ” ਪ੍ਰੋਗਰਾਮ ਤਹਿਤ ਇਕ ਸੰਵਾਦ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਸ਼ਿਰਕਤ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਲੋਕਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਡਾਲੀਮਾ ਵਿਹਾਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਦਿੱਤੇ।
ਆਪਣੇ ਸੰਬੋਧਨ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਉਹ ਰਾਜਪੁਰਾ ਅਤੇ ਪੰਜਾਬ ਦੇ ਲੋਕਾਂ ਦੀ ਰਿਣੀ ਹਨ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਤੀਆਂ ਗਰੰਟੀਆਂ ‘ਤੇ ਭਰੋਸਾ ਕਰਦਿਆਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਾਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਚਾਰ ਸਾਲਾਂ ਦੌਰਾਨ ਬਹੁਤੀਆਂ ਗਰੰਟੀਆਂ ਪੂਰੀਆਂ ਕਰਦਿਆਂ ਲੋਕਾਂ ਦੇ ਜੀਵਨ ‘ਚ ਸੁਧਾਰ ਲਿਆਂਦੇ ਹਨ।
ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਦੀ ਸਥਾਪਨਾ, ਸਕੂਲ ਮੁਖੀਆਂ ਦੀ ਵਿਦੇਸ਼ਾਂ ਵਿੱਚ ਟ੍ਰੇਨਿੰਗ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਨੌਜਵਾਨਾਂ ਨੂੰ ਬਿਨਾਂ ਸਿਫਾਰਿਸ਼ ਮੈਰਿਟ ਅਧਾਰਿਤ ਨੌਕਰੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਹਾਇਤਾ, ਨਸ਼ਿਆਂ ਵਿਰੁੱਧ ਮੁਹਿੰਮ ਅਤੇ ਆਮ ਆਦਮੀ ਕਲੀਨਿਕ ਵਰਗੇ ਕਦਮ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਮਹਿਲਾਵਾਂ ਲਈ ਸਨਮਾਨ ਰਾਸ਼ੀ ਦੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ।
ਵਿਧਾਇਕਾ ਨੇ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਸੜਕਾਂ ਦੇ ਨਿਰਮਾਣ, ਸਾਫ ਪਾਣੀ ਦੀ ਸਪਲਾਈ, ਓਵਰਬ੍ਰਿਜ ਅਤੇ ਅੰਡਰਬ੍ਰਿਜਾਂ ਦੇ ਕੰਮਾਂ ਰਾਹੀਂ ਟ੍ਰੈਫਿਕ ਸਮੱਸਿਆਵਾਂ ਨੂੰ ਘਟਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਐੱਮ.ਐੱਲ.ਏ. ਕੋਆਰਡੀਨੇਟਰ ਸਚਿਨ ਮਿੱਤਲ, ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਵਿਜੇ ਮੈਨਰੋ ਅਤੇ ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ। ਵਿਜੇ ਮੈਨਰੋ ਨੇ ਕਿਹਾ ਕਿ ਵਿਧਾਇਕਾ ਨੀਨਾ ਮਿੱਤਲ ਹਮੇਸ਼ਾ ਲੋਕਾਂ ਨਾਲ ਪਰਿਵਾਰਕ ਰਿਸ਼ਤੇ ਵਾਂਗ ਮਿਲਦੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
ਇਲਾਕੇ ਦੀਆਂ ਮਹਿਲਾਵਾਂ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਨੀਨਾ ਮਿੱਤਲ ਦਾ ਮਹਿਲਾਵਾਂ ਲਈ ਸਨਮਾਨ ਭੱਤਾ ਗਰੰਟੀ ਨੂੰ ਬਜਟ ਵਿੱਚ ਸ਼ਾਮਲ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਸੁਨੀਤਾ ਮੈਨਰੋ ਅਤੇ ਹੋਰ ਮਹਿਲਾਵਾਂ ਵੱਲੋਂ ਵਿਧਾਇਕਾ ਨੀਨਾ ਮਿੱਤਲ ਨੂੰ ਫੁਲਕਾਰੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਵਿੱਚ ਐਡਵੋਕੇਟ ਸੰਦੀਪ ਬਾਵਾ, ਰਾਜੇਸ਼ ਬੋਵਾ, ਰਤਨੇਸ਼ ਬਾਂਸਲ, ਰਾਜਿੰਦਰ ਸਿੰਘ ਚਾਨੀ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਡਾਲੀਮਾ ਵਿਹਾਰ ਦੇ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।