AAP ਦੀ ਫ਼ਰੀਦਕੋਟ ਰੈਲੀ ਅੱਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਅੱਜ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।