BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹਮਲੇ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀਆਂ ਹੁਣ ਤਸਵੀਰਾਂ ਸਾਹਮਣੇ ਆਈਆਂ ਹਨ। ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਪ੍ਰਦੇਸ਼ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦੋਂ ਕਿ ਬਾਕੀ ਚਾਰ ਪੰਜਾਬ ਦੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ) ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਮੁਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਇਸ ਸਮੇਂ ਪੰਜਾਬ ਪੁਲਿਸ ਰਿਮਾਂਡ ‘ਤੇ ਹਨ। ਚੰਡੀਗੜ੍ਹ ਪੁਲਿਸ ਜਲਦੀ ਹੀ ਉਨ੍ਹਾਂ ਨੂੰ ਚੰਡੀਗੜ੍ਹ ਲਿਆਏਗੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ,ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ। ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧ ਵਿੱਚ ਐਫਆਈਆਰ ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।