ਬਨੂੜ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਮੈਥ ਮਾਸਟਰ ਵਜੋਂ ਸੇਵਾ ਨਿਭਾ ਰਹੇ ਅਧਿਆਪਕ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਅਤੇ ਸਿੱਖਿਆ ਜਗਤ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੀ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯੂਨੀਵਰਸਿਟੀ ਦੇ 49ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਿਤੂ ਬਾਲਾ, ਐਸ.ਐਮ.ਸੀ. ਕਮੇਟੀ ਅਤੇ ਸਮੂਹ ਸਟਾਫ ਵੱਲੋਂ ਗੁਰਸ਼ਰਨ ਸਿੰਘ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਗੁਰਸ਼ਰਨ ਸਿੰਘ ਦੀ ਇਹ ਉਪਲਬਧੀ ਨਾ ਸਿਰਫ਼ ਸਕੂਲ ਲਈ ਮਾਣ ਦੀ ਗੱਲ ਹੈ, ਸਗੋਂ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਹੈ।












