ਭਾਰਤੀਆਂ ਨੂੰ ਕੇਂਦਰ ਸਰਕਾਰ ਨੇ ਤੁਰੰਤ ਇਰਾਨ ਛੱਡਣ ਦੇ ਦਿੱਤੇ ਨਿਰਦੇਸ਼; ਹੈਲਪਲਾਈਨ ਨੰਬਰ ਜਾਰੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ 8 ਅਪ੍ਰੈਲ ,ਬੋੋਲੇ ਪੰਜਾਬ ਬਿਊਰੋ;

ਅਮਰੀਕਾ ਅਤੇ ਇਰਾਨ ਵਿਚਾਲੇ ਸੀਜ਼ਫਾਇਰ ਦੇ ਬਾਵਜੂਦ ਭਾਰਤ ਸਰਕਾਰ ਨੇ ਆਪਣੀ ਨਵੀਂ ਟ੍ਰੈਵਲ ਐਡਵਾਈਜ਼ਰੀ ਵਿੱਚ ਇਰਾਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤੀ ਨਾਗਰਿਕ ਜਿੰਨੀ ਜਲਦੀ ਹੋ ਸਕੇ ਇਰਾਨ ਤੋਂ ਬਾਹਰ ਨਿਕਲ ਜਾਣ। ਉਹ ਦੇਰੀ ਕੀਤੇ ਬਿਨਾਂ ਇਰਾਨ ਦੀਆਂ ਸਰਹੱਦਾਂ ਤੋਂ ਬਾਹਰ ਨਿਕਲ ਜਾਣ। ਨਿਕਲਣ ਤੋਂ ਪਹਿਲਾਂ ਭਾਰਤੀ ਦੂਤਾਵਾਸ ਨਾਲ ਤਾਲਮੇਲ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਬਿਨਾਂ ਇਜਾਜ਼ਤ ਦੇ ਅੰਤਰਰਾਸ਼ਟਰੀ ਸਰਹੱਦ ਪਾਰ ਨਾ ਕਰਨ ਅਤੇ ਸਿਰਫ਼ ਦੱਸੇ ਗਏ ਸੁਰੱਖਿਅਤ ਰਸਤਿਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਵੀ ਸਰਕਾਰ ਨੇ ਭਾਰਤੀਆਂ ਨੂੰ 48 ਘੰਟਿਆਂ ਤੱਕ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਸਨ।

ਹੈਲਪਲਾਈਨ ਨੰਬਰ ਜਾਰੀ

ਇਰਾਨ ਵਿੱਚ ਫਸੇ ਭਾਰਤੀ ਨਾਗਰਿਕ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠ ਲਿਖੇ ਨੰਬਰਾਂ ਅਤੇ ਈਮੇਲ ਰਾਹੀਂ ਸੰਪਰਕ ਕਰ ਸਕਦੇ ਹਨ:

+98 9128109115

+98 9128109109

+98 9128109102

+98 9932179359

ਈਮੇਲ ਆਈਡੀ: cons.tehran@mea.gov.in

ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਥਿਤੀ ਅਜੇ ਵੀ ਨਾਜ਼ੁਕ ਹੋ ਸਕਦੀ ਹੈ, ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।