ਮੋਹਾਲੀ 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਅਕਾਲੀ ਦਲ ਪੁਨਰ ਸਰਜੀਤ ਦੀ ਮੋਹਾਲੀ ਤੋਂ ਪ੍ਰਮੁੱਖ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਗੇ।ਅਕਾਲੀ ਦਲ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ, ਸਾਧੂ ਸਿੰਘ ਖਲੌਰ ਅਤੇ ਹੋਰਨਾਂ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਯਕੀਨੀ ਬਣਾਈ ਗਈ। ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਕਾਫ਼ੀ ਫਾਇਦਾ ਹੋਵੇਗਾ ਕਿਉਂਕਿ ਉਹ ਪੇਂਡੂ ਖੇਤਰ ਵਿਚ ਭਰਵਾਂ ਅਸਰ ਰਸੂਖ ਰੱਖਦੇ ਹਨ ਅਤੇ ਬੇਦਾਗ ਤੇ ਨਿਰਵਿਵਾਦ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਹਨ।
ਇਸ ਮਸਲੇ ਤੇ ਬੀਬੀ ਲਾਂਡਰਾਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਅਕਾਲੀ ਵਿਚਾਰਧਾਰਾ ਨਾਲ ਡੱਟ ਕੇ ਖੜੇ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਗੱਲਾਂ ਨੂੰ ਲੈ ਕੇ ਮੱਤਭੇਦ ਹੋ ਜਾਂਦਾ ਹੈ ਪਰ ਉਨ੍ਹਾਂ ਦੀ ਵਿਚਾਰਧਾਰਾ ਅਕਾਲੀ ਹੈ ਅਤੇ ਭਵਿੱਖ ਵਿੱਚ ਵੀ ਅਕਾਲੀ ਦਲ ਲਈ ਹੀ ਕੰਮ ਕਰਦੇ ਰਹਿਣਗੇ।ਬੀਬੀ ਪਰਮਜੀਤ ਕੌਰ ਲਾਂਡਰਾਂ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਹੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਲੇ ਆ ਰਹੇ ਹਨ। ਉਹ ਬੀਬੀ ਜਗੀਰ ਕੌਰ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਸਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਉਹ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋਏ ਸਨ।











