ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਮੋਹਾਲੀ ਹਲਕੇ ਦੇ ਪੰਚਾਂ–ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਵੰਡੇ

ਪੰਜਾਬ

ਹਲਕੇ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

ਵਿਧਾਨ ਸਭਾ ਹਲਕਾ ਮੋਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਹਾਜ਼ਰੀ ਵਿੱਚ, ਪੰਚਾਂ ਅਤੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 1 ਕਰੋੜ ਰੁਪਏ ਦੇ ਚੈੱਕ ਵੰਡੇ।

ਇਹ ਰਕਮ “ਪੀ.ਐਮ. 05 – ਯੂਨਾਈਟਡ ਫੰਡਜ਼ ਆਫ ਡਿਸਟ੍ਰਿਕਟ ਪਲਾਨਿੰਗ ਕਮੇਟੀ” ਦੀ ਸਪੈਸੀਫਿਕ ਸਕੀਮ ਤਹਿਤ ਸਾਲ 2025-26 ਲਈ ਜਾਰੀ ਕੀਤੀ ਗਈ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਵੱਡੇ ਪੱਧਰ ‘ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਨਵੇਂ ਕਮਰੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਏ ਜਾ ਰਹੇ ਹਨ ਅਤੇ ਮਹਿਲਾਵਾਂ ਲਈ ਵੱਖ-ਵੱਖ ਸਕੀਮਾਂ ਦੀ ਰਜਿਸਟ੍ਰੇਸ਼ਨ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਨੂੰ ਤਰਜੀਹ ਨਹੀਂ ਦਿੱਤੀ, ਜਦਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਵਿਧਾਇਕ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਇੰਟਰਲਾਕ ਟਾਈਲਾਂ, ਕਮਿਊਨਿਟੀ ਸੈਂਟਰ, ਓਪਨ ਜਿਮ, ਸ਼ਮਸ਼ਾਨ ਘਾਟਾਂ ਦੀ ਮੁਰੰਮਤ, ਧਰਮਸ਼ਾਲਾਵਾਂ ਦੀ ਮੁਰੰਮਤ, ਪੰਚਾਇਤ ਘਰਾਂ ਦੇ ਨਵੀਨੀਕਰਨ ਅਤੇ ਪਾਰਕਾਂ ਦੀ ਉਸਾਰੀ ਸਮੇਤ ਕਈ ਵਿਕਾਸ ਕਾਰਜਾਂ ਲਈ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਕਾਸ ਕਾਰਜਾਂ ਨੂੰ ਖੁਦ ਨਿਗਰਾਨੀ ਹੇਠ ਸਮੇਂ ਸਿਰ ਪੂਰਾ ਕਰਵਾਉਣ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਲਗਾਤਾਰ ਮੋਹਾਲੀ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਸਮਰਥਨ ਦੇਣ।

ਇਸ ਸਮਾਗਮ ਦੌਰਾਨ ਗੋਵਿੰਦਰ ਮਿੱਤਲ (ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ), ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਅਤੇ ਹੋਰ ਪ੍ਰਮੁੱਖ ਵਿਅਕਤੀ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।