ਐੱਸ.ਏ. ਐੱਸ. ਮੋਹਾਲੀ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 4 ਵਜੇ ਤੱਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੌਢੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੈਂਸਰ ਦੀ ਜਾਂਚ ਲਈ ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੀ ਬੱਚੇਦਾਨੀ ਲਈ ਟੈਸਟ, ਪੈਪ ਸਮੀਅਰ ਟੈਸਟ, ਪੀ ਐਸ ਏ ਟੈਸਟ, ਮੂੰਹ ਅਤੇ ਗੱਲੇ ਦੀ ਜਾਂਚ ਲਈ ਟੈਸਟ, ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਟੈਸਟ, ਖੂਨ ਦੇ ਕੈਂਸਰ ਦੀ ਜਾਂਚ ਲਈ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ੁਗਰ ਅਤੇ ਬੀ ਪੀ ਚੈਕਅੱਪ, ਹੱਡੀਆਂ ਦੀ ਜਾਂਚ ਲਈ ਟੈਸਟ, ਜਨਰਲ ਦਵਾਈਆਂ ਅਤੇ ਕੈਂਸਰ ਦੇ ਮਰੀਜਾਂ ਨੂੰ ਸਹੀ ਸਲਾਹ ਦਿੱਤੀ ਜਾਵੇਗੀ ਜੀ।












