ਔਰਤਾਂ ਲਈ 33% ਰਾਖਵਾਂਕਰਨ ਲੋਕਤੰਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ, ਭਾਜਪਾ ਬਰਾਬਰ ਅਧਿਕਾਰਾਂ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ – ਕੈਂਥ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

 ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਕਿਹਾ ਕਿ ਪੰਜਾਬ ਇਸ ਵੇਲੇ ਸਮਾਜਿਕ ਨਿਆਂ, ਆਰਥਿਕ ਪੁਨਰਉਤਥਾਨ ਅਤੇ ਸਮਾਵੇਸ਼ੀ ਵਿਕਾਸ ਦੇ ਇੱਕ ਮਹੱਤਵਪੂਰਨ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਰਾਜ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ ਰਹੀਆਂ ਹਨ।

ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਾਰੀ ਸ਼ਕਤੀ ਵੰਦਨ ਅਧਿਨਿਯਮ 2026” ਦਾ ਸਵਾਗਤ ਕਰਦੇ ਹੋਏ ਕਿਹਾ ਕਿ ਲੋਕ ਸਭਾ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਫੈਸਲਾ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਇਹ ਔਰਤਾਂ ਦੀ ਰਾਜਨੀਤਿਕ ਭਾਗੀਦਾਰੀ ਨੂੰ ਵਧਾਏਗਾ ਅਤੇ ਨੀਤੀ-ਨਿਰਧਾਰਨ ਵਿੱਚ ਉਨ੍ਹਾਂ ਨੂੰ ਸਮਾਨ ਹਿੱਸੇਦਾਰੀ ਦੇਵੇਗਾ।

ਭਾਜਪਾ ਆਗੂ ਕੈਂਥ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅਨੁਸੂਚਿਤ ਜਾਤੀ ਸਮਾਜ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਠੋਸ ਅਤੇ ਨਤੀਜਾ-ਕੇਂਦਰਿਤ ਕਦਮ ਚੁੱਕੇ ਗਏ ਹਨ। ਇਨ੍ਹਾਂ ਨੀਤੀਆਂ ਦਾ ਸਿੱਧਾ ਲਾਭ ਪੰਜਾਬ ਦੇ ਪਿੱਛੜੇ ਅਤੇ ਵੰਚਿਤ ਵਰਗਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸਕਾਰਾਤਮਕ ਸੁਧਾਰ ਹੋ ਰਿਹਾ ਹੈ।

ਕੈਂਥ ਨੇ ਕਿਹਾ ਕਿ ਭਾਜਪਾ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨਕ ਵਿਜ਼ਨ ਤੋਂ ਪ੍ਰੇਰਿਤ ਹੋ ਕੇ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਘਟਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਨਿਸ਼ਾਨਾਬੱਧ ਭਲਾਈ ਯੋਜਨਾਵਾਂ, ਸਿੱਖਿਆ ਸੰਬੰਧੀ ਪਹਿਲਾਂ ਅਤੇ ਆਰਥਿਕ ਸਸ਼ਕਤੀਕਰਨ ਪ੍ਰੋਗਰਾਮਾਂ ਰਾਹੀਂ ਦੇਸ਼ ਭਰ ਵਿੱਚ ਅਨੁਸੂਚਿਤ ਜਾਤੀਆਂ ਦੀ ਸਥਿਤੀ ਵਿੱਚ ਮਹੱਤਵਪੂਰਨ ਸੁਧਾਰ ਆਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਰਾਜ ਵਿੱਚ, ਜਿੱਥੇ ਅਨੁਸੂਚਿਤ ਜਾਤੀ ਦੀ ਆਬਾਦੀ ਇੱਕ ਵੱਡਾ ਹਿੱਸਾ ਹੈ, ਉੱਥੇ ਇਨ੍ਹਾਂ ਵਰਗਾਂ ਦੇ ਸਸ਼ਕਤੀਕਰਨ ਲਈ ਨਿਸ਼ਾਨਾਬੰਧ ਨੀਤੀਆਂ ਦਾ ਪ੍ਰਭਾਵ ਹੋਰ ਵੀ ਵੱਧ ਮਹੱਤਵਪੂਰਨ ਹੋ ਜਾਂਦਾ ਹੈ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨਾ ਸਿਰਫ਼ ਮੌਕੇ ਪੈਦਾ ਕਰ ਰਹੀਆਂ ਹਨ, ਸਗੋਂ ਆਤਮਨਿਰਭਰਤਾ ਅਤੇ ਇਜ਼ਤਭਰੀ ਜ਼ਿੰਦਗੀ ਵੱਲ ਰਾਹ ਵੀ ਸੁਗਮ ਕਰ ਰਹੀਆਂ ਹਨ।

ਉਨ੍ਹਾਂ ਨੇ ਰਾਜ ਦੀਆਂ ਮੌਜੂਦਾ ਚੁਣੌਤੀਆਂ—ਜਿਵੇਂ ਬੇਰੁਜ਼ਗਾਰੀ, ਨਸ਼ੇ ਦੀ ਸਮੱਸਿਆ ਅਤੇ ਆਰਥਿਕ ਮੰਦਗੀ—ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਦੂਰਦਰਸ਼ੀ ਨੀਤੀਆਂ, ਮਜ਼ਬੂਤ ਇਰਾਦਾ ਅਤੇ ਪਾਰਦਰਸ਼ੀ ਸ਼ਾਸਨ ਦੀ ਲੋੜ ਹੈ, ਜੋ ਕੇਂਦਰ ਸਰਕਾਰ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਭਾਜਪਾ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਅਤੇ ਯੋਜਨਾਵਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਖਾਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵਿੱਚ ਸਮਾਜਿਕ ਸਮਰਸਤਾ, ਸਮਾਨ ਮੌਕੇ ਅਤੇ ਨਿਆਂਪੂਰਨ ਵਿਕਾਸ ਲਈ ਲਗਾਤਾਰ ਕੰਮ ਕਰਦਾ ਰਹੇਗਾ ਅਤੇ ਰਾਜ ਦੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਵਚਨਬੱਧ ਹੈ।

 ਉਨ੍ਹਾਂ ਨੇ ਪੰਜਾਬ ਦੀ ਜਨਤਾ, ਖਾਸ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਸਕਾਰਾਤਮਕ ਬਦਲਾਅ ਦੀ ਇਸ ਯਾਤਰਾ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਇੱਕ ਖੁਸ਼ਹਾਲ, ਸੁਰੱਖਿਅਤ ਅਤੇ ਪ੍ਰਗਤੀਸ਼ੀਲ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।