ਫਤਿਹਗੜ ਸਾਹਿਬ,17, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ;
ਇਨਕਲਾਬੀ ਜਮਹੂਰੀ ਲਹਿਰ ਦੀ ਜਾਣੀ ਪਛਾਣੀ ਸ਼ਖਸ਼ੀਅਤ ਸਾਥੀ ਐਨ. ਕੇ. ਜੀਤ ਹੁਣ ਤੋਂ ਕੁਝ ਸਮਾਂ ਪਹਿਲਾਂ ਵਿਛੋੜਾ ਦੇ ਗਏ ਹਨ। ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰੀ ਦੀ ਹਾਲਤ ਵਿੱਚ ਬਿਸਤਰ ‘ਤੇ ਸਨ। ਉਨਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਇਨਕਲਾਬੀ ਜਮਹੂਰੀ ਲਹਿਰ ਦੇ ਕਾਫ਼ਲੇ ਵੱਲੋਂ ਕੱਲ੍ਹ 18 ਅਪ੍ਰੈਲ ਨੂੰ ਦਿੱਤੀ ਜਾਵੇਗੀ। ਅੰਤਿਮ ਸੰਸਕਾਰ ਦੀਆਂ ਰਸਮਾਂ ਕੱਲ੍ਹ 11 ਵਜੇ ਰਾਮਬਾਗ ,ਨੇੜੇ ਦਾਣਾ ਮੰਡੀ ਬਠਿੰਡਾ ਵਿਖੇ ਕੀਤੀਆਂ ਜਾਣਗੀਆਂ। ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ,ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ,ਡੀ ਐਮ ਐਂਫ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਆਗੂ ਸੁੱਖ ਰਾਮ ਕਾਲੇਵਾਲ, ਦੀਦਾਰ ਸਿੰਘ ਢਿੱਲੋਂ, ਨੇ ਕਿਹਾ ਇਨਕਲਾਬੀ ਜਮਹੂਰੀ ਲਹਿਰ ਦੀ ਮਹਾਨ ਸ਼ਖ਼ਸੀਅਤ ਦਾ ਉਸ ਸਮੇਂ ਤੁਰ ਜਾਣਾ ਜਦੋਂ ਮਿਹਨਤਕਸ਼ ਲੋਕਾਂ ਤੇ ਸਾਮਰਾਜੀਆਂ ਦਾ ਹੱਲਾ ਪਹਿਲਾਂ ਨਾਲੋਂ ਹੋਰ ਵਧੇਰੇ ਤਿੱਖੇ ਰੁਪ ਵਿਚ ਸਾਹਮਣੇ ਆ ਰਿਹਾ ਹੈ, ਇਸ ਸ਼ਖਸ਼ੀਅਤ ਦਾ ਸਮੁੱਚੇ ਮਿਹਨਤਕਸ਼ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਹਨਾਂ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ












