ਐੱਸ.ਏ.ਐੱਸ. ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ ਦਾ ਆਯੋਜਨ ਸਵੇਰੇ 10 ਵਜੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੌਢੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੈਂਸਰ ਦੀ ਜਾਂਚ ਲਈ ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੀ ਬੱਚੇਦਾਨੀ ਲਈ ਟੈਸਟ, ਪੈਪ ਸਮੀਅਰ ਟੈਸਟ, ਪੀ ਐਸ ਏ ਟੈਸਟ, ਮੂੰਹ ਅਤੇ ਗੱਲੇ ਦੀ ਜਾਂਚ ਲਈ ਟੈਸਟ, ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਟੈਸਟ, ਖੂਨ ਦੇ ਕੈਂਸਰ ਦੀ ਜਾਂਚ ਲਈ ਟੈਸਟ ਮਾਹਿਰ ਡਾਕਟਰਾਂ ਵਲੋਂ ਕੀਤੇ ਗਏ। ਉਨਾਂ ਦੱਸਿਆਂ ਇਸ ਤੋਂ ਇਲਾਵਾ ਸ਼ੁਗਰ ਅਤੇ ਬੀ ਪੀ ਚੈਕਅੱਪ, ਹੱਡੀਆਂ ਦੀ ਜਾਂਚ ਲਈ ਟੈਸਟ, ਜਨਰਲ ਦਵਾਈਆਂ ਵੀ ਦਿੱਤੀਆਂ ਗਈਆਂ। ਡਾਕਟਰ ਮਲਵਿੰਦਰ ਕੌਰ ਚੀਮਾ (ਐਮ ਡੀ ਐਸ ਓਰਲ ਸਕ੍ਰੀਨਿੰਗ ਸਪੈਸ਼ਲਿਸਟ) ਵਲੋ ਕੈਂਸਰ ਦੇ ਮਰੀਜਾਂ ਨੂੰ ਸਹੀ ਸਲਾਹ ਦਿੱਤੀ ਗਈ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋੜਵੰਦ ਮਰੀਜਾਂ ਨੇ ਚੈਕਅੱਪ ਕਰਵਾਇਆ ਅਤੇ ਲੋੜ ਅਨੁਸਾਰ ਦਵਾਈਆਂ ਪ੍ਰਾਪਤ ਕੀਤੀਆਂ। ਗੁਰੂ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਗਿਆ।












