ਅੰਮ੍ਰਿਤਪਾਲ ਦੀ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਬਣੇ ਗਠਜੋੜ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ।

ਇਸ ਦੀ ਪੁਸ਼ਟੀ ਖੁਦ ਮਨਪ੍ਰੀਤ ਸਿੰਘ ਇਯਾਲੀ ਨੇ ਕੀਤੀ। ਉਨ੍ਹਾਂ ਨੇ ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ। ਉਨ੍ਹਾਂ ਕਿਹਾ ਕਿ, “ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵਲੋ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀ ਦੋਵਾ ਪੰਥਕ ਅਕਾਲੀ ਧਿਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹਾਂ।

2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ਵਿਚ ਉਹ ਸਾਡਾ ਸਾਥ ਦੇਣ ਤਾ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।”

ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੀਆਂ ਤਾਲਮੇਲ ਕਮੇਟੀਆਂ ਦੇ ਆਗੂ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਅਤੇ ਰਛਪਾਲ ਸਿੰਘ ਸੋਸਣ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।